ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੇ ਭਾਰਤ 'ਚ 'ਵਨ ਨੇਸ਼ਨ ਵਨ ਇਲੈਕਸ਼ਨ' ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਬੁੱਧਵਾਰ ਨੂੰ ਹੋਈ ਆਪਣੀ ਬੈਠਕ 'ਚ ਦੇਸ਼ 'ਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਿਕ ਦੁਪਹਿਰ 3 ਵਜੇ ਮੋਦੀ ਕੈਬਨਿਟ ਦੀ ਬੈਠਕ 'ਚ ਲਏ ਗਏ ਫੈਸਲਿਆਂ 'ਤੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਦੌਰਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਾਰੇ ਕੋਵਿੰਦ ਪੈਨਲ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਇਸ ਨਾਲ ਚੋਣ ਖਰਚਿਆਂ ਦਾ ਬੋਝ ਘਟੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਵੀਨਸ ਆਰਬਿਟਰ ਮਿਸ਼ਨ, ਗਗਨਯਾਨ ਦੇ ਵਿਸਥਾਰ ਅਤੇ ਚੰਦਰਯਾਨ-4 ਮਿਸ਼ਨ ਨੂੰ ਵੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਇਸ ਦੇ ਪੂਰਾ ਹੋਣ ਤੋਂ ਪਹਿਲਾਂ ਹੀ ਦੇਸ਼ 'ਚ 'ਵਨ ਨੇਸ਼ਨ, ਵਨ ਇਲੈਕਸ਼ਨ' ਲਾਗੂ ਕਰ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਇਸ ਸਾਲ ਦੇ ਸ਼ੁਰੂ ਵਿੱਚ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਪੈਨਲ ਨੇ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਲਈ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ। ਇਸ ਦੇ ਲਈ, ਪੈਨਲ ਨੇ 18 ਸੰਵਿਧਾਨਕ ਸੋਧਾਂ ਦਾ ਸੁਝਾਅ ਵੀ ਦਿੱਤਾ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਰਾਜ ਵਿਧਾਨ ਸਭਾ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ, ਪਰ ਸੰਵਿਧਾਨਕ ਸੋਧ ਬਿੱਲ ਦੇ ਰੂਪ ਵਿੱਚ ਸੰਸਦ ਦੀ ਮਨਜ਼ੂਰੀ ਦੀ ਲੋੜ ਹੋਵੇਗੀ।
32 ਸਿਆਸੀ ਪਾਰਟੀਆਂ ਦਾ ਸਮਰਥਨ