ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਸੂਬੇ 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੋਈ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੂੰ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਪੀਐਮ ਮੋਦੀ ਨੇ ਬੈਠਕ 'ਚ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਘਾਟੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ: ਪੀਐਮ ਮੋਦੀ ਨੇ ਅਤਿਵਾਦੀ ਹਮਲਿਆਂ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ ਅਤੇ ਘਾਟੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਕਾਰਜ ਯੋਜਨਾ ਬਾਰੇ ਜਾਣਕਾਰੀ ਲਈ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਪੀਐਮ ਮੋਦੀ ਨੂੰ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ।