ਨਵੀਂ ਦਿੱਲੀ: ਅੰਤਰਰਾਸ਼ਟਰੀ ਮਹਿਲਾ ਦਿਵਸ 2024 ਦੇ ਮੌਕੇ 'ਤੇ ਪੀਐਮ ਮੋਦੀ ਨੇ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਅੱਜ ਮਹਿਲਾ ਦਿਵਸ 'ਤੇ ਸਾਡੀ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ 100 ਰੁਪਏ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਦੇਸ਼ ਭਰ ਦੇ ਲੱਖਾਂ ਪਰਿਵਾਰਾਂ 'ਤੇ ਵਿੱਤੀ ਬੋਝ ਕਾਫੀ ਘੱਟ ਹੋਵੇਗਾ ਅਤੇ ਖਾਸ ਤੌਰ 'ਤੇ ਸਾਡੀ ਮਹਿਲਾ ਸ਼ਕਤੀ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਅੱਗੇ ਲਿਖਿਆ ਕਿ ਸਾਡਾ ਟੀਚਾ ਪਰਿਵਾਰਾਂ ਦੀ ਤੰਦਰੁਸਤੀ ਦਾ ਸਮਰਥਨ ਕਰਨਾ ਅਤੇ ਇੱਕ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ। ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ 'ਜੀਵਨ ਦੀ ਸੌਖ' ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦੇ ਅਨੁਸਾਰ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਵੀ ਉੱਜਵਲਾ ਯੋਜਨਾ ਨੂੰ ਇੱਕ ਸਾਲ ਵਧਾਉਣ ਦਾ ਐਲਾਨ ਕੀਤਾ ਹੈ। ਦੇਸ਼ ਦੇ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਐਲਪੀਜੀ ਗੈਸ ਸਿਲੰਡਰ 'ਤੇ 300 ਰੁਪਏ ਦੀ ਸਬਸਿਡੀ ਨੂੰ ਇੱਕ ਸਾਲ ਲਈ ਵਧਾ ਦਿੱਤਾ ਹੈ। ਲਗਭਗ 10 ਲੱਖ ਲਾਭਪਾਤਰੀਆਂ ਨੂੰ ਇਸ ਦਾ ਲਾਭ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਲਾਭਪਾਤਰੀਆਂ ਨੂੰ 12 ਸਿਲੰਡਰਾਂ 'ਤੇ ਸਬਸਿਡੀ ਮਿਲੇਗੀ।