ਬੈਂਗਲੁਰੂ:ਕਰਨਾਟਕ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਦੇ ਖਿਲਾਫ POCSO ਮਾਮਲਾ ਦਰਜ ਕੀਤਾ ਗਿਆ ਹੈ। ਉਸ 'ਤੇ 17 ਸਾਲ ਦੀ ਲੜਕੀ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਹੈ। ਨਾਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ: ਪੀੜਤਾ ਦੀ ਮਾਂ ਨੇ ਇਲਜ਼ਾਮ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੁਲਾਕਾਤ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਪੁਲਿਸ ਮੁਤਾਬਕ ਭਾਜਪਾ ਨੇਤਾ ਦੇ ਖਿਲਾਫ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਪਰੇਸ਼ਾਨੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਯੇਦੀਯੁਰੱਪਾ ਖਿਲਾਫ ਸਦਾਸ਼ਿਵਨਗਰ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਇਸ 'ਤੇ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਪੀੜਤਾ ਦੀ ਮਾਂ ਨੇ ਸਦਾਸ਼ਿਵਨਗਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੜਕੀ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਜਦੋਂ ਉਹ 2 ਫਰਵਰੀ 2024 ਨੂੰ ਇੱਕ ਮਾਮਲੇ ਵਿੱਚ ਇਨਸਾਫ਼ ਲੈਣ ਲਈ ਯੇਦੀਯੁਰੱਪਾ ਦੇ ਘਰ ਗਈ ਸੀ, ਜਿੱਥੇ ਉਸਦੀ ਧੀ ਨਾਲ ਬਲਾਤਕਾਰ ਕੀਤਾ ਗਿਆ। ਫਿਲਹਾਲ ਪੁਲਿਸ ਉਕਤ ਮਾਮਲੇ ਦੀ ਸੱਚਾਈ ਦੀ ਜਾਂਚ ਕਰ ਰਹੀ ਹੈ।