ਚੰਡੀਗੜ੍ਹ/ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਹੈ।
ਮੁਲਾਕਾਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਆਖਿਆ ਕਿ
ਹਰਮਨ ਪਿਆਰੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ @ਭਗਵੰਤ ਮਾਨ
ਅੱਜ ਤੁਹਾਨੂੰ ਮਿਲ ਕੇ ਮੇਰਾ ਦਿਲ ਬਹੁਤ ਖੁਸ਼ ਹੋਇਆ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਦਿੱਲੀ ਤੋਂ ਬਾਅਦ ਹੁਣ ਪੰਜਾਬ ਵੀ ਅਰਵਿੰਦ ਕੇਜਰੀਵਾਲ ਦੀ ਸਿੱਖਿਆ ਕ੍ਰਾਂਤੀ ਵਿੱਚ ਮਜ਼ਬੂਤ ਭਾਈਵਾਲ ਬਣ ਰਿਹਾ ਹੈ। ਪੰਜਾਬ ਵਿੱਚ ਹੋ ਰਿਹਾ ਵਿਕਾਸ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ ਕਿ ਪੰਜਾਬ ਦੀ ਵਾਗਡੋਰ ਮਾਨ ਸਾਬ ਦੇ ਹੱਥਾਂ ਵਿੱਚ ਹੈ।
ਮਨੀਸ਼ ਸਿਸੋਦੀਆ ਮੁਲਾਕਾਤ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਮੀਡੀਆ ਦੇ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਵਿਰੋਧੀਆਂ 'ਤੇ ਤੰਜ ਕੱਸਦੇ ਆਖਿਆ ਕਿ ਸੰਜੇ ਸਿੰਘ, ਮਨੀਸ਼ ਸਿਸੋਦੀਆ ਵਾਂਗ ਅਰਵਿੰਦ ਕੇਜਰੀਵਾਲ ਵੀ ਜਲਦ ਬਾਹਰ ਆਉਣਗੇ।ਉਨ੍ਹਾਂ ਆਖਿਆ ਕਿ ਮਨੀਸ਼ ਸਿਸੋਦੀਆ ਜੇਲ੍ਹ ਚੋਂ ਬਹੁਤ ਮਜ਼ਬੂਤ ਹੋ ਕੇ ਬਾਹਰ ਆਏ ਨੇ, ਉਸੇ ਤਰ੍ਹਾਂ ਹੀ ਦਿੱਲੀ ਦੇ ਮੁੱਖ ਮੰਤਰੀ ਵੀ ਮਜ਼ਬੂਤ ਹੋ ਕੇ ਆਉਣਗੇ।
ਪੰਜਾਬ ਦੇ ਪੈਸੇ ਰੋਕੇ: ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਹਰ ਵੀ ਅੱਗੇ ਹੋ ਕੇ ਹਰ ਲੜਾਈ ਲੜਦਾ ਹੈ। ਇਸੇ ਤਰ੍ਹਾਂ ਅਸੀਂ ਪੰਜਾਬ ਨੂੰ ਅੱਗੇ ਲੈ ਕੇ ਜਾਵਾਂਗੇ। ਕੇਂਦਰ 'ਤੇ ਨਿਸ਼ਾਨਾ ਸਾਧਦੇ ਆਖਿਆ ਕਿ ਸਾਡੇ ਫੰਡ ਰੋਕੇ ਗਏ ਨੇ ਤਾਂ ਜੋ ਪੰਜਾਬ 'ਚ ਵਿਕਾਸ ਨਾ ਕੀਤਾ ਜਾਵੇ ਪਰ ਪੰਜਾਬ ਆਪਣੇ ਹੱਕ ਲੈਣਾ ਜਾਣਦੇ ਹਨ।