ਪੰਜਾਬ

punjab

ETV Bharat / bharat

ਰਾਹੁਲ ਗਾਂਧੀ ਨੇ ਜ਼ਖਮੀ ਕਿਸਾਨ ਨਾਲ ਫੋਨ 'ਤੇ ਕੀਤੀ ਗੱਲਬਾਤ, ਅੰਦੋਲਨ ਦਾ ਕੀਤਾ ਸਮਰਥਨ

Rahul gandhi supported movement: ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦੌਰਾਨ ਪੁਲਿਸ ਕਾਰਵਾਈ 'ਚ ਕਥਿਤ ਤੌਰ 'ਤੇ ਜ਼ਖਮੀ ਹੋਏ ਕਿਸਾਨ ਨਾਲ ਫ਼ੋਨ 'ਤੇ ਗੱਲ ਕੀਤੀ।

Rahul gandhi supported movement
Rahul gandhi supported movement

By ETV Bharat Punjabi Team

Published : Feb 14, 2024, 7:20 PM IST

ਨਵੀਂ ਦਿੱਲੀ:ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਸਾਨ 'ਦਿੱਲੀ ਚਲੋ' ਮਾਰਚ ਦੌਰਾਨ ਕਥਿਤ ਤੌਰ 'ਤੇ ਪੁਲਿਸ ਕਾਰਵਾਈ 'ਚ ਜ਼ਖਮੀ ਹੋਏ ਕਿਸਾਨ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਅੰਦੋਲਨ ਲਈ ਆਪਣਾ ਸਮਰਥਨ ਜ਼ਾਹਿਰ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪੁਰਾ ਦੇ ਇਕ ਹਸਪਤਾਲ ਦਾ ਦੌਰਾ ਕੀਤਾ, ਜਿੱਥੋਂ ਉਨ੍ਹਾਂ ਰਾਹੁਲ ਗਾਂਧੀ ਨੂੰ ਜ਼ਖਮੀ ਕਿਸਾਨ ਗੁਰਮੀਤ ਸਿੰਘ ਨਾਲ ਫੋਨ 'ਤੇ ਗੱਲ ਕਰਨ ਲਈ ਮਿਲਿਆ। ਗੁਰਮੀਤ ਸਿੰਘ ਰਾਜਪੁਰਾ ਦੇ ਹਸਪਤਾਲ ਵਿੱਚ ਹੀ ਜ਼ੇਰੇ ਇਲਾਜ ਹੈ।

ਰਾਹੁਲ ਗਾਂਧੀ ਨੇ ਇਸ ਗੱਲਬਾਤ ਦਾ ਵੀਡੀਓ ਆਪਣੇ ਵਟਸਐਪ ਚੈਨਲ 'ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੁਲਿਸ ਦੇ ਤਸ਼ੱਦਦ ਕਾਰਨ ਗੰਭੀਰ ਜ਼ਖ਼ਮੀ ਹੋਏ ਸਾਬਕਾ ਫੌਜੀ ਗੁਰਮੀਤ ਸਿੰਘ ਨਾਲ ਉਨ੍ਹਾਂ ਨੇ ਫੋਨ ’ਤੇ ਗੱਲ ਕੀਤੀ ਸੀ। ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਆਪਣੇ ਹੱਕਾਂ ਦੀ ਮੰਗ ਲਈ ਸ਼ਾਂਤਮਈ ਅੰਦੋਲਨ ਲਈ ਸਮਰਥਨ ਦਾ ਪ੍ਰਗਟਾਵਾ ਕੀਤਾ।

ਰਾਹੁਲ ਗਾਂਧੀ ਨੇ ਕਿਹਾ ਕਿ ਉਹ ਨੌਜਵਾਨ ਹੋਣ ਦੇ ਨਾਲ-ਨਾਲ ਕਿਸਾਨ ਵੀ ਸਨ-ਉਨ੍ਹਾਂ ਦੀ ਸ਼ਲਾਘਾ ਕਰਨ ਦੀ ਬਜਾਏ ਦੇਸ਼ ਦੇ ਰੱਖਿਅਕ ਅਤੇ ਅੰਨਦਾਤਾ ਪ੍ਰਤੀ ਮੋਦੀ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਲੋਕਤੰਤਰ ਨੂੰ ਸ਼ਰਮਸਾਰ ਕਰ ਰਿਹਾ ਹੈ। 'ਦਿੱਲੀ ਚਲੋ' ਮਾਰਚ ਦੇ ਹਿੱਸੇ ਵਜੋਂ ਰਾਸ਼ਟਰੀ ਰਾਜਧਾਨੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੁਲਿਸ ਦੀ ਕਾਰਵਾਈ ਵਿੱਚ ਕਈ ਕਿਸਾਨ ਜ਼ਖ਼ਮੀ ਹੋਏ ਹਨ।

ABOUT THE AUTHOR

...view details