ਚੰਡੀਗੜ੍ਹ: ਗਣਤੰਤਰ ਦਿਵਸ 2024 ਦੇ ਮੌਕੇ 'ਤੇ ਦੇਸ਼ ਭਰ 'ਚ ਉਤਸ਼ਾਹ ਹੈ। ਇਸ ਦੇ ਨਾਲ ਹੀ ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਕੈਦੀਆਂ ਨੂੰ 2 ਮਹੀਨੇ ਤੱਕ ਦੀ ਛੋਟ ਮਿਲੇਗੀ। ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸੁਣਾਈ ਗਈ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਹਾਲਾਂਕਿ ਇਸਦੇ ਲਈ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ।
ਇਹ ਹਨ ਸ਼ਰਤਾਂ : ਹੁਕਮਾਂ ਅਨੁਸਾਰ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਅਪਰਾਧੀ ਜਿਨ੍ਹਾਂ ਨੂੰ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ 60 ਦਿਨ ਅਤੇ ਜ਼ਿੰਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਦੀ ਸਜ਼ਾ ਜਾਂ ਪੰਜ ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਸਜ਼ਾ ਸੁਣਾਈ ਗਈ ਹੈ ਤਾਂ ਉਨ੍ਹਾਂ ਨੂੰ 45 ਦਿਨਾਂ ਦੀ ਛੋਟ ਦਿੱਤੀ ਜਾਵੇਗੀ।