ਪੰਜਾਬ

punjab

ETV Bharat / bharat

ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲੇ 'ਚ ਹਵਾਈ ਫੌਜ ਦਾ ਇਕ ਜਵਾਨ ਸ਼ਹੀਦ, 4 ਜ਼ਖਮੀ, ਤਲਾਸ਼ੀ ਮੁਹਿੰਮ ਜਾਰੀ - TERRORIST ATTACK IN POONCH

POONCH TERRORIST ATTACK: ਭਾਰਤੀ ਹਵਾਈ ਸੈਨਾ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼ਨੀਵਾਰ ਰਾਤ ਊਧਮਪੁਰ ਦੇ ਕਮਾਂਡ ਹਸਪਤਾਲ 'ਚ ਇਕ ਜਵਾਨ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ਾਮ ਕਰੀਬ 6.15 ਵਜੇ ਪੁੰਛ ਜ਼ਿਲ੍ਹੇ ਦੀ ਮੇਂਢਰ ਤਹਿਸੀਲ ਦੇ ਗੁਰਸਾਈ ਜੰਗਲੀ ਖੇਤਰ 'ਚ ਹਵਾਈ ਫੌਜ ਦੇ ਦੋ ਵਾਹਨਾਂ 'ਤੇ ਗੋਲੀਬਾਰੀ ਕੀਤੀ। ਇਸ ਹਮਲੇ 'ਚ ਜ਼ਖਮੀ ਚਾਰ ਹੋਰਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਰਾਸ਼ਟਰੀ ਰਾਈਫਲਜ਼ ਅਤੇ ਹੋਰ ਸੁਰੱਖਿਆ ਬਲਾਂ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਅੱਤਵਾਦੀ ਹਮਲੇ ਤੋਂ ਬਾਅਦ ਨੁਕਸਾਨਿਆ ਵਾਹਨ
ਅੱਤਵਾਦੀ ਹਮਲੇ ਤੋਂ ਬਾਅਦ ਨੁਕਸਾਨਿਆ ਵਾਹਨ (ANI)

By ETV Bharat Punjabi Team

Published : May 5, 2024, 8:56 AM IST

ਜੰਮੂ ਕਸ਼ਮੀਰ/ਪੁੰਛ: ਇਕ ਦਿਨ ਪਹਿਲਾਂ ਭਾਰਤੀ ਹਵਾਈ ਸੈਨਾ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਐਤਵਾਰ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤਾ, ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਦੱਸ ਦਈਏ ਕਿ ਅੱਤਵਾਦੀ ਹਮਲੇ ਵਿੱਚ ਇੱਕ ਜਵਾਨ ਨੇ ਸ਼ਹਾਦਤ ਦਾ ਜਾਮ ਪੀ ਲਿਆ ਹੈ। ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਨਾਕੇ ਲਗਾ ਦਿੱਤੇ ਹਨ ਅਤੇ ਇਲਾਕੇ 'ਚ ਚੈਕਿੰਗ ਕੀਤੀ ਜਾ ਰਹੀ ਹੈ।

ਭਾਰਤੀ ਫੌਜ ਦੇ ਵਾਧੂ ਬਲ ਸ਼ਨੀਵਾਰ ਦੇਰ ਰਾਤ ਪੁੰਛ ਦੇ ਜਰਰਾ ਵਾਲੀ ਗਲੀ (ਜੇਡਬਲਯੂਜੀ) ਪਹੁੰਚ ਗਏ। ਇਹ ਘਟਨਾ ਸਨਾਈ ਪਿੰਡ ਦੀ ਹੈ, ਜਿਸ ਦੇ ਸਿੱਟੇ ਵਜੋਂ ਜ਼ਖਮੀ ਜਵਾਨਾਂ ਨੂੰ ਤੁਰੰਤ ਕਮਾਂਡ ਹਸਪਤਾਲ ਊਧਮਪੁਰ ਲਿਜਾਇਆ ਗਿਆ, ਜਿੱਥੇ ਬਦਕਿਸਮਤੀ ਨਾਲ ਉਨ੍ਹਾਂ ਵਿੱਚੋਂ ਇੱਕ ਜਵਾਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਹਮਲੇ ਤੋਂ ਬਾਅਦ, ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਫੌਜ ਅਤੇ ਪੁਲਿਸ ਦੇ ਸਹਿਯੋਗ ਨਾਲ ਆਲੇ-ਦੁਆਲੇ ਦੇ ਖੇਤਰ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਭਾਰਤੀ ਹਵਾਈ ਸੈਨਾ ਨੇ ਟਵੀਟ ਰਾਹੀਂ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨਿਸ਼ਾਨਾ ਬਣਾਏ ਕਾਫ਼ਲੇ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ, ਹੁਣ ਸਾਰਾ ਜ਼ੋਰ ਜਾਂਚ 'ਤੇ ਦਿੱਤਾ ਜਾ ਰਿਹਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁੰਛ ਜ਼ਿਲ੍ਹੇ 'ਚ ਭਾਰਤੀ ਹਵਾਈ ਫੌਜ ਦੇ ਵਾਹਨਾਂ ਦੇ ਕਾਫਲੇ 'ਤੇ ਹਮਲਾ ਕੀਤਾ। ਵਾਹਨਾਂ ਨੂੰ ਸ਼ਾਹਸਿਤਰ ਨੇੜੇ ਜਨਰਲ ਖੇਤਰ ਵਿੱਚ ਏਅਰ ਬੇਸ ਦੇ ਅੰਦਰ ਸੁਰੱਖਿਅਤ ਕਰ ਲਿਆ ਗਿਆ ਹੈ।

ABOUT THE AUTHOR

...view details