ਜੰਮੂ-ਕਸ਼ਮੀਰ:ਨੌਸ਼ਹਿਰਾ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਭਾਰਤੀ ਫੌਜ ਨੇ ਨੌਸ਼ਹਿਰਾ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਤਰ੍ਹਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ - TWO TERRORISTS NEUTRALISED - TWO TERRORISTS NEUTRALISED
Indian Army neutralised Two terrorists Nowshera JK: ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ।
Published : Sep 9, 2024, 10:08 AM IST
ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ: ਵ੍ਹਾਈਟ ਨਾਈਟ ਕੋਰ ਮੁਤਾਬਕ ਬੀਤੀ ਰਾਤ ਸੁਰੱਖਿਆ ਬਲਾਂ ਨੂੰ ਖੁਫੀਆ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਤੋਂ ਨੌਸ਼ਹਿਰਾ ਦੇ ਲਾਮ ਇਲਾਕੇ 'ਚ ਅੱਤਵਾਦੀਆਂ ਦੀ ਸਰਗਰਮੀ ਦੀ ਸੂਚਨਾ ਮਿਲੀ ਸੀ। ਇਸ ਸੂਚਨਾ 'ਤੇ ਸੁਰੱਖਿਆ ਬਲਾਂ ਨੇ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲ ਸ਼ੱਕੀ ਟਿਕਾਣਿਆਂ ਵੱਲ ਵਧ ਰਹੇ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਤਰ੍ਹਾਂ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ 'ਚ ਦੋ ਅੱਤਵਾਦੀ ਮਾਰੇ ਗਏ। ਤਲਾਸ਼ੀ ਦੌਰਾਨ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਜੰਗੀ ਸਮੱਗਰੀ ਬਰਾਮਦ ਹੋਈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
- ਗੁਜਰਾਤ 'ਚ ਗਣੇਸ਼ ਪੰਡਾਲ 'ਤੇ ਪਥਰਾਅ; ਸ਼ਹਿਰ 'ਚ ਤਣਾਅ, 33 ਗ੍ਰਿਫਤਾਰ - GUJARAT STONE PELTING GANESH PANDAL
- ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ, ਲਿਖਿਆ- ਕਾਂਗਰਸ ਛੱਡੋ, ਨਹੀਂ ਤਾਂ... - Bajrang Punia Death Threats
- ਡਾਕਟਰ ਅੱਜ ਤੋਂ ਹੜਤਾਲ 'ਤੇ; ਓਪੀਡੀ ਸਣੇ ਨਹੀਂ ਮਿਲਣਗੀਆਂ ਇਹ ਸੇਵਾਵਾਂ, ਹਸਪਤਾਲ ਜਾਣ ਤੋਂ ਪਹਿਲਾਂ ਚੈਕ ਕਰੋ ਲਿਸਟ - Doctors On Strike
ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਮਾਹੌਲ ਖਰਾਬ : ਜੰਮੂ-ਕਸ਼ਮੀਰ ਦੇ ਲੋਕਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਮਾਹੌਲ ਖਰਾਬ ਕਰਨ ਲਈ ਸਰਹੱਦ ਪਾਰ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਤਵਾਦੀਆਂ ਰਾਹੀਂ ਲੋਕਾਂ 'ਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ 'ਚ ਹਾਲ ਹੀ ਦੇ ਦਿਨਾਂ 'ਚ ਅੱਤਵਾਦੀ ਘਟਨਾਵਾਂ 'ਚ ਵਾਧਾ ਦੇਖਿਆ ਗਿਆ ਹੈ। ਹਾਲਾਂਕਿ ਸਰਕਾਰ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਘਾਟੀ 'ਚ ਕਈ ਪੱਧਰਾਂ 'ਤੇ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਆਪਰੇਸ਼ਨ ਚਲਾਇਆ ਗਿਆ ਹੈ। ਸੁਰੱਖਿਆ ਬਲ ਅੱਤਵਾਦੀਆਂ ਦੀ ਹਰ ਕੋਸ਼ਿਸ਼ ਦਾ ਮੂੰਹਤੋੜ ਜਵਾਬ ਦੇ ਰਹੇ ਹਨ।