ਬਨਿਹਾਲ/ਜੰਮੂ:ਅਧਿਕਾਰੀਆਂ ਨੇ ਦੱਸਿਆ ਕਿ, ਰਾਮਬਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਉੱਤੇ ਇੱਕ ਐਸਯੂਵੀ ਦੇ ਸੰਤੁਲਨ ਵਿਗੜ ਜਾਣ ਦੇ ਚੱਲਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਗੱਡੀ ਸ੍ਰੀਨਗਰ ਤੋਂ ਜੰਮੂ ਜਾ ਰਹੀ ਸੀ ਅਤੇ ਕਰੀਬ 1.15 ਵਜੇ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ ਵਿੱਚ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ।
ਅਧਿਕਾਰੀਆਂ ਨੇ ਦੱਸਿਆ ਕਿ ਦਸ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਕਾਰ ਚਾਲਕ ਬਲਵਾਨ ਸਿੰਘ (47) ਜੰਮੂ ਦੇ ਅੰਬ ਘਰੋਥਾ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦੇ ਵਿਪਿਨ ਮੁਖੀਆ ਭੀਰਗਾਂਗ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ।