ਬੈਂਗਲੁਰੂ: ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੋਬਾਈਲ ਚਾਰਜ ਕਰਦੇ ਸਮੇਂ ਬਿਜਲੀ ਦਾ ਝਟਕਾ ਲੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਸ਼ਹਿਰ ਦੇ ਬਸਵੇਸ਼ਵਰ ਥਾਣਾ ਅਧੀਨ ਮੰਜੂਨਾਥ ਨਗਰ 'ਚ ਵਾਪਰਿਆ। ਇਸ ਦੇ ਨਾਲ ਹੀ ਮ੍ਰਿਤਕ ਵਿਦਿਆਰਥੀ ਦੀ ਪਛਾਣ ਬਿਦਰ ਵਾਸੀ ਸ੍ਰੀਨਿਵਾਸ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਉਮਰ 24 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਹ ਬੈਂਗਲੁਰੂ ਦੇ ਇੱਕ ਪ੍ਰਾਈਵੇਟ ਕਾਲਜ ਤੋਂ ਸਾਫਟਵੇਅਰ ਇੰਜੀਨੀਅਰਿੰਗ ਦਾ ਕੋਰਸ ਕਰ ਰਿਹਾ ਸੀ। ਨੌਜਵਾਨ ਮੰਜੂਨਾਥ ਨਗਰ ਸਥਿਤ ਇੱਕ ਪੀ.ਜੀ. ਵਿੱਚ ਰਹਿ ਰਿਹਾ ਸੀ। ਸ਼ੁੱਕਰਵਾਰ ਰਾਤ ਕਰੀਬ ਅੱਠ ਵਜੇ ਉਹ ਕਮਰੇ ਵਿੱਚ ਸੀ ਅਤੇ ਆਪਣਾ ਮੋਬਾਈਲ ਚਾਰਜ ਕਰ ਰਿਹਾ ਸੀ ਕਿ ਅਚਾਨਕ ਨੌਜਵਾਨ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ। ਕਰੰਟ ਲੱਗਣ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।