ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਸ਼ਾਲ ਕਦਲ ਇਲਾਕੇ ਦੇ ਕਰਫਾਲੀ ਇਲਾਕੇ 'ਚ ਬੁੱਧਵਾਰ ਨੂੰ ਸ਼ੱਕੀ ਅੱਤਵਾਦੀਆਂ ਨੇ ਦੋ ਗੈਰ-ਸਥਾਨਕ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਕਾਰਨ ਅੰਮਿ੍ਤਪਾਲ ਸਿੰਘ (31) ਵਾਸੀ ਅੰਮ੍ਰਿਤਸਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਦੂਜੇ ਪੀੜਤ ਦੀ ਪਛਾਣ ਰੋਹਿਤ (27) ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਹਿੰਸਕ ਕਾਰਵਾਈ ਤੋਂ ਬਾਅਦ ਅਪਰਾਧੀਆਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਰੋਹਿਤ ਦੇ ਢਿੱਡ ਵਿੱਚ ਗੋਲੀਆਂ ਲੱਗੀਆਂ ਹਨ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਨਿਵਾਸੀ ਅੰਮ੍ਰਿਤਪਾਲ ਸਿੰਘ ਨੂੰ ਸ਼ਾਮ ਕਰੀਬ ਸੱਤ ਵਜੇ ਏਕੇ ਰਾਈਫਲ ਤੋਂ ਗੋਲੀਆਂ ਮਾਰੀਆਂ ਗਈਆਂ।
ਸ੍ਰੀਨਗਰ 'ਚ ਅੱਤਵਾਦੀਆਂ ਨੇ ਅੰਮ੍ਰਿਤਸਰ ਦੇ ਇੱਕ ਵਿਅਕਤੀ ਦਾ ਕੀਤਾ ਕਤਲ - Terrorists killed person amritsar
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਨੇੜੇ ਤੋਂ ਗੋਲੀਬਾਰੀ ਕੀਤੀ, ਜਿਸ ਕਾਰਨ ਅੰਮ੍ਰਿਤਸਰ ਨਿਵਾਸੀ ਅੰਮ੍ਰਿਤਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪੀੜਤ ਦੀ ਪਛਾਣ ਰੋਹਿਤ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
Published : Feb 7, 2024, 10:56 PM IST
ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ: ਦੱਸ ਦੇਈਏ ਕਿ ਪਿਛਲੇ ਸਾਲ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਸ਼ੋਪੀਆਂ ਸਮੇਤ ਘਾਟੀ 'ਚ ਗੈਰ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਸਾਲ ਹੁਣ ਤੱਕ ਦਾ ਇਹ ਪਹਿਲਾ ਮਾਮਲਾ ਹੈ। ਨੈਸ਼ਨਲ ਕਾਨਫਰੰਸ ਦੇ ਨੇਤਾਵਾਂ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੇ ਗੈਰ-ਸਥਾਨਕ 'ਤੇ ਹਮਲੇ ਦੀ ਨਿੰਦਾ ਕੀਤੀ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ, ਪਾਰਟੀ ਨੇ ਕਿਹਾ, 'ਜੇਕੇਐਨਸੀ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਸ਼੍ਰੀਨਗਰ ਦੇ ਸ਼ੱਲਾ ਕਦਲ ਵਿੱਚ ਅੰਮ੍ਰਿਤਪਾਲ ਸਿੰਘ ਦੀ ਜਾਨ ਲੈਣ ਵਾਲੀ ਵਹਿਸ਼ੀ ਘਟਨਾ ਤੋਂ ਹੈਰਾਨ ਅਤੇ ਨਿਰਾਸ਼ ਹਨ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ।
ਕਾਇਰਾਨਾ ਹਮਲੇ' ਦੀ ਨਿੰਦਾ :ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਨੇ 'ਕਾਇਰਾਨਾ ਹਮਲੇ' ਦੀ ਨਿੰਦਾ ਕੀਤੀ ਹੈ ਅਤੇ ਜ਼ਖਮੀ ਵਿਅਕਤੀ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਪੀਪਲਜ਼ ਕਾਨਫਰੰਸ ਦੇ ਆਗੂ ਸੱਜਾਦ ਲੋਨ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ।