ਹੈਦਰਾਬਾਦ:NEET UG 2024 ਪ੍ਰੀਖਿਆ ਨੂੰ ਰੱਦ ਕਰਨ ਅਤੇ ਫਿਰ ਤੋਂ ਆਯੋਜਿਤ ਕੀਤੇ ਜਾਣ ਦੀ ਮੰਗ ਕਰ ਰਹੇ ਉਮੀਦਵਾਰਾਂ ਲਈ ਜ਼ਰੂਰੀ ਖਬਰ ਸਾਹਮਣੇ ਆਈ ਹੈ। NEET UG 2024 ਪ੍ਰੀਖਿਆ ਨਾਲ ਸਬੰਧਿਤ ਪਟੀਸ਼ਨ 'ਤੇ ਅੱਜ ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਇੱਕ ਵਾਰ ਫਿਰ ਕਾਊਂਸਲਿੰਗ ਪ੍ਰਕਿਰਿਆ 'ਤੇ ਰੋਕ ਲਗਾਉਣ ਤੋਂ ਇੰਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ, ਅਦਾਲਤ ਨੇ NTA ਨੂੰ ਆਪਣਾ ਜਵਾਬ 2 ਹਫ਼ਤੇ ਦੇ ਅੰਦਰ ਦਾਖਿਲ ਕਰਨ ਦੇ ਹੁਕਮ ਦਿੱਤੇ ਹਨ।
NEET UG 2024 ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਈ ਸੁਣਵਾਈ, ਇਨ੍ਹਾਂ ਉਮੀਦਵਾਰਾਂ ਦੀ ਮੁੜ ਹੋਵੇਗੀ ਪ੍ਰੀਖਿਆ - NEET UG 2024 Exam - NEET UG 2024 EXAM
NEET UG 2024: ਸੁਪਰੀਮ ਕੋਰਟ ਨੇ ਅੱਜ NEET UG 2024 ਪ੍ਰੀਖਿਆ ਨੂੰ ਰੱਦ ਕਰਕੇ ਫਿਰ ਤੋਂ ਆਯੋਜਿਤ ਕੀਤੇ ਜਾਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ ਹੈ। ਇਸ ਪਟੀਸ਼ਨ 'ਚ NEET UG 2024 ਦੀ ਕਾਊਂਸਲਿੰਗ 'ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਸੁਪਰੀਮ ਕੋਰਟ ਨੇ 11 ਜੂਨ ਨੂੰ ਇਸ ਮਾਮਲੇ 'ਤੇ ਸੁਣਵਾਈ ਕੀਤੀ ਸੀ।
Published : Jun 13, 2024, 1:07 PM IST
ਇਨ੍ਹਾਂ ਉਮੀਦਵਾਰਾਂ ਦੀ ਮੁੜ ਹੋਵੇਗੀ NEET UG 2024 ਦੀ ਪ੍ਰੀਖਿਆ: ਸੁਪਰੀਮ ਕੋਰਟ 'ਚ ਹੋਈ ਸੁਣਵਾਈ ਦੌਰਾਨ NTA ਨੇ ਡਿਵੀਜ਼ਨ ਬੈਂਚ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਜਿਹੜੇ 1563 ਉਮੀਦਵਾਰਾਂ ਨੂੰ ਗ੍ਰੇਸ ਨੰਬਰ ਦਿੱਤੇ ਗਏ ਹਨ, ਉਨ੍ਹਾਂ ਲਈ ਫਿਰ ਤੋਂ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਇਹ ਪ੍ਰੀਖਿਆ 23 ਜੂਨ ਨੂੰ ਆਯੋਜਿਤ ਕੀਤੀ ਜਾ ਸਕਦੀ ਹੈ ਅਤੇ ਨਤੀਜੇ 30 ਜੂਨ ਤੱਕ ਜਾਰੀ ਕੀਤੇ ਜਾ ਸਕਦੇ ਹਨ।
ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਮੈਡੀਕਲ, ਡੈਂਟਲ, ਆਯੂਸ਼ ਅਤੇ ਨਰਸਿੰਗ ਅੰਡਰ ਗ੍ਰੈਜੂਏਟ ਦਾਖਲਿਆਂ ਲਈ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ 4 ਜੂਨ ਨੂੰ ਆਯੋਜਿਤ ਕੀਤੀ ਗਈ NEET UG 2024 ਪ੍ਰੀਖਿਆ ਨੂੰ ਰੱਦ ਕਰਨ ਅਤੇ ਦੁਬਾਰਾ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਣੀ ਸੀ। ਇਸ ਪਟੀਸ਼ਨ 'ਤੇ ਅੱਜ ਸਵੇਰੇ 10.30 ਵਜੇ ਸੁਪਰੀਮ ਕੋਰਟ ਦੇ ਜੱਜ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਵਿਸ਼ੇਸ਼ ਬੈਂਚ ਨੇ ਸੁਣਾਵਾਈ ਕੀਤੀ ਹੈ। ਹੁਣ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।