ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਤੜਕਸਾਰ ਕਵੀਨਸ ਰੋਡ ਉੱਤੇ ਕਾਰ ਅਸੈਸਰੀ ਦੀਆਂ ਦੋ ਦੁਕਾਨਾਂ ‘ਚ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਦੁਕਾਨਾਂ ਉੱਤੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀਵੀ ਆਰ, ਨਕਦੀ ਅਤੇ ਕੁਝ ਕਾਰ ਅਸੈਸਰੀ ਦਾ ਸਮਾਨ ਚੋਰੀ ਹੋ ਗਿਆ ਹੈ। ਦੁਕਾਨਦਾਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਛਾਤਰ ਚੋਰ ਇੱਕ ਸਫੈਦ ਰੰਗ ਦੀ ਕਾਰ ਵਿੱਚ ਆਏ ਸਨ, ਜਿਨਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੁਕਾਨਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਵੇਰੇ ਤਿੰਨ ਦੇ ਕਰੀਬ ਚੋਰਾਂ ਵੱਲੋਂ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਅੰਮ੍ਰਿਤਸਰ ਵਿੱਚ ਤੜਕਸਾਰ ਦੋ ਦੁਕਾਨਾਂ ‘ਚ ਹੋਈ ਚੋਰੀ, ਡੀਵੀਆਰ ਅਤੇ ਨਕਦੀ ਲੈ ਕੇ ਚੋਰ ਹੋਏ ਫਰਾਰ - Amritsar Latest news
ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ, ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਚੋਰਾਂ ਨੇ ਤੜਕਸਾਰ ਕਵੀਨਸ ਰੋਡ ਇਲਾਕੇ ਵਿੱਚ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।
Published : Mar 6, 2024, 4:17 PM IST
ਪੀੜਤ ਦੁਕਾਨਦਾਰਾਂ ਨੇ ਇਨਸਾਫ ਦੀ ਕੀਤੀ ਮੰਗ :ਪੀੜਤ ਦੁਕਾਨਦਾਰਾਂ ਨੇ ਇਨਸਾਫ ਦੀ ਮੰਗ ਕਰਿਦਆਂ ਕਿਹਾ ਕਿ ਦੁਕਾਨਾਂ ਦੇ ਨਜ਼ਦੀਕ ਪੁਲਿਸ ਦਾ ਨਾਕਾ ਆਉਂਦਾ ਹੈ ਪਰ ਫਿਰ ਵੀ ਇਹਨਾਂ ਚੋਰਾਂ ਦੇ ਮਨਾਂ ਵਿੱਚ ਪੁਲਿਸ ਦਾ ਕੋਈ ਵੀ ਡਰ ਨਜ਼ਰ ਨਹੀਂ ਆ ਰਿਹਾ, ਜਿਸ ਦੇ ਚਲਦੇ ਉਹਨਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਬਾਜ਼ਾਰ ਦੇ ਵਿੱਚ ਚਾਰ ਪੰਜ ਦੁਕਾਨਾਂ ‘ਤੇ ਚੋਰੀਆਂ ਹੋ ਚੁੱਕੀਆਂ ਹਨ। ਪਰ ਅਜੇ ਤੱਕ ਪੁਲਿਸ ਵੱਲੋਂ ਚੋਰਾਂ ਨੂੰ ਕਾਬੂ ਨਹੀਂ ਕੀਤਾ ਗਿਆ। ਉੱਥੇ ਹੀ ਪੀੜਤ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਬਾਜ਼ਾਰ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।
ਪੁਲਿਸ ਮੁਲਾਜ਼ਮਾਂ ਨੇ ਕੀ ਕਿਹਾ?: ਜਦੋਂ ਇਸ ਸੰਬੰਧੀ ਥਾਣਾ ਸਿਵਲ ਲਾਈਨ ਦੇ ਪੁਲਿਸ ਮੁਲਾਜ਼ਮ ਨਾਲ ਗੱਲਬਾਤ ਕੀਤੀ ਗਈ, ਤਾਂ ਉਹਨਾਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਵੀਨਸ ਰੋਡ ‘ਤੇ ਦੋ ਦੁਕਾਨਾਂ ਚੋਂ ਚੋਰੀ ਹੋ ਗਈ ਹੈ। ਅਸੀਂ ਤੁਰੰਤ ਮੌਕੇ ਤੇ ਪੁੱਜੇ। ਉਹਨਾਂ ਦੱਸਿਆ ਕਿ ਇਸ ਮਾਮਲੇ ‘ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।