ਉੱਤਰਾਖੰਡ/ਰੁਦਰਪੁਰ: ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲੇ 'ਚ ਸਥਿਤ ਪੰਤਨਗਰ ਏਅਰਪੋਰਟ 'ਤੇ ਬੰਬ ਦੀ ਧਮਕੀ ਮਿਲੀ ਹੈ, ਜਿਸ ਨੂੰ ਪੁਲਿਸ ਪ੍ਰਸ਼ਾਸਨ ਅਤੇ ਏਅਰਪੋਰਟ ਪ੍ਰਬੰਧਨ ਨੇ ਗੰਭੀਰਤਾ ਨਾਲ ਲਿਆ ਹੈ, ਜਿਸ ਤੋਂ ਬਾਅਦ ਪੁਲਿਸ ਅਲਰਟ 'ਤੇ ਹੈ। ਇਹ ਧਮਕੀ ਕਿਸ ਨੇ ਭੇਜੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਅਤੇ ਯੂਪੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਚੈਕਿੰਗ ਮੁਹਿੰਮ ਚਲਾਈ ਗਈ ਸੀ। ਹਾਲਾਂਕਿ ਚੈਕਿੰਗ ਦੌਰਾਨ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਹੁਣ ਉੱਤਰਾਖੰਡ ਦੇ ਪੰਤਨਗਰ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
THREAT TO BOMB PANTNAGAR AIRPORT (ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪਨੰਤਨਗਰ ਏਅਰਪੋਰਟ ਦੀ ਚੈਕਿੰਗ ਕਰਦੇ ਹੋਏ ਪੁਲਿਸ ਕਰਮਚਾਰੀ (Etv Bharat)) ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਤਿੱਖੀ ਚੈਕਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਏਅਰਪੋਰਟ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਕਿਸੇ ਤਰ੍ਹਾਂ ਦੀ ਕੋਈ ਵੀ ਧਮਾਕਾਖੇਜ਼ ਜਾਂ ਸ਼ੱਕੀ ਚੀਜ਼ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਏਅਰਪੋਰਟ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
ਇਸ ਮਾਮਲੇ 'ਚ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਤਨਗਰ ਏਅਰਪੋਰਟ ਦੇ ਡਾਇਰੈਕਟਰ ਸੁਮਿਤ ਸਕਸੈਨਾ ਨੇ ਦੱਸਿਆ ਕਿ ਪੰਤਨਗਰ ਏਅਰਪੋਰਟ ਨੂੰ ਉਡਾਉਣ ਦੀ ਧਮਕੀ ਡਾਕ ਰਾਹੀਂ ਦਿੱਤੀ ਗਈ ਸੀ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਇੱਥੇ ਬੰਬ ਨਿਰੋਧਕ ਟੀਮ ਭੇਜੀ ਗਈ, ਜਿਸ ਨੇ ਪੂਰੇ ਪੰਤਨਗਰ ਹਵਾਈ ਅੱਡੇ ਦੇ ਕੰਪਲੈਕਸ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਕੁਝ ਵੀ ਨਹੀਂ ਮਿਲਿਆ। ਹਾਲਾਂਕਿ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਉੱਥੇ ਹੀ ਊਧਮਸਿੰਘ ਨਗਰ ਦੇ ਐੱਸਐੱਸਪੀ ਮੰਜੂਨਾਥ ਟੀਸੀ ਨੇ ਦੱਸਿਆ ਕਿ ਸੋਮਵਾਰ ਦੇਰ ਸ਼ਾਮ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਮਿਲੀ ਸੀ। ਸਾਵਧਾਨੀ ਵਜੋਂ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਵਾਈ ਅੱਡੇ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਡੀਐਸ (ਬੰਬ ਸਕੁਐਡ ਟੀਮ) ਦੀਆਂ ਟੀਮਾਂ ਹਵਾਈ ਅੱਡੇ ਵਿੱਚ ਚੈਕਿੰਗ ਅਭਿਆਨ ਚਲਾ ਰਹੀਆਂ ਹਨ।