ਪੰਜਾਬ

punjab

ETV Bharat / bharat

Union Budget 2024: ਵਿੱਤ ਮੰਤਰੀ ਸੀਤਾਰਮਨ 23 ਜੁਲਾਈ ਨੂੰ ਕਰਨਗੇ ਬਜਟ ਪੇਸ਼, ਸੰਸਦ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ - Union Budget 2024 - UNION BUDGET 2024

Union Budget 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ। ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਦਿੱਤੀ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ (ETV BHARAT)

By ETV Bharat Punjabi Team

Published : Jul 6, 2024, 7:23 PM IST

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਨਵੀਂ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। (Union Budget 2024)

23 ਜੁਲਾਈ ਨੂੰ ਪੇਸ਼ ਹੋਵੇਗਾ ਬਜਟ:ਕੇਂਦਰੀ ਮੰਤਰੀ ਰਿਜਿਜੂ ਦੁਆਰਾ ਐਕਸ 'ਤੇ ਕੀਤੀ ਗਈ ਇੱਕ ਪੋਸਟ ਦੇ ਅਨੁਸਾਰ ਭਾਰਤ ਸਰਕਾਰ ਦੇ ਸੁਝਾਅ 'ਤੇ ਮਾਣਯੋਗ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵਾਂ ਸਦਨਾਂ 'ਚ ਬਜਟ ਸੈਸ਼ਨ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਸਰਕਾਰ ਦਾ ਕੇਂਦਰੀ ਬਜਟ 23 ਜੁਲਾਈ, 2024 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਨਵੀਂ ਸਰਕਾਰ ਦਾ ਪਹਿਲਾ ਬਜਟ:ਕਾਬਿਲੇਗੌਰ ਹੈ ਕਿ ਭਾਰਤ ਵਿੱਚ ਜਿਸ ਸਾਲ ਲੋਕ ਸਭਾ ਚੋਣਾਂ ਹੁੰਦੀਆਂ ਹਨ। ਇਸ ਦੌਰਾਨ ਇੱਕ ਬਜਟ ਚੋਣਾਂ ਤੋਂ ਪਹਿਲਾਂ ਅਤੇ ਇੱਕ ਬਜਟ ਚੋਣਾਂ ਤੋਂ ਬਾਅਦ ਪੇਸ਼ ਕੀਤਾ ਜਾਂਦਾ ਹੈ। ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਅੰਤਰਿਮ ਬਜਟ ਕਿਹਾ ਜਾਂਦਾ ਹੈ। ਇਸ ਵਿੱਚ ਆਮ ਤੌਰ 'ਤੇ ਸਰਕਾਰ ਦੀ ਆਮਦਨ ਅਤੇ ਖਰਚ ਦੇ ਖਾਤੇ ਹੁੰਦੇ ਹਨ। 23 ਜੁਲਾਈ ਨੂੰ ਹੋਣ ਵਾਲਾ ਆਮ ਬਜਟ ਮੋਦੀ 3.0 ਸਰਕਾਰ ਦਾ ਪਹਿਲਾ ਬਜਟ ਹੋਵੇਗਾ। ਇਸ ਰਾਹੀਂ ਸਰਕਾਰ ਦੀ ਦਿਸ਼ਾ ਅਤੇ ਨੀਤੀਆਂ ਬਾਰੇ ਜਾਣਕਾਰੀ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਗਲੇ ਪੰਜ ਸਾਲ ਗਰੀਬੀ ਨਾਲ ਲੜਨ ਲਈ ਬਹੁਤ ਮਹੱਤਵਪੂਰਨ ਹੋਣਗੇ।

ABOUT THE AUTHOR

...view details