ਰਾਜਸਥਾਨ/ਫਤਿਹਪੁਰ:ਰਾਜਸਥਾਨ ਦੇ ਸੀਕਰ ਜ਼ਿਲੇ ਦੇ ਫਤਿਹਪੁਰ 'ਚ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਪਿੱਛੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਇਸ ਕਾਰਨ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਦੋਵੇਂ ਵਾਹਨਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਕਾਰ 'ਚ ਸਵਾਰ 7 ਲੋਕ ਜ਼ਿੰਦਾ ਸੜ ਗਏ। ਹਾਈਵੇਅ 'ਤੇ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਅੱਗ ਬੁਝਾਊ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ।
ਮੇਰਠ ਦੇ ਰਹਿਣ ਵਾਲੇ ਸਨ:ਕੋਤਵਾਲ ਸੁਭਾਸ਼ ਬਿਜਾਰਨੀਆਂ ਨੇ ਦੱਸਿਆ ਕਿ ਫਤਿਹਪੁਰ ਨੇੜੇ ਸਾਲਾਸਰ ਪੁਲੀਆ ਵਿਖੇ ਟਰੱਕ ਦੇ ਪਿੱਛੇ ਜਾ ਰਹੀ ਕਾਰ ਬੇਕਾਬੂ ਹੋ ਕੇ ਚੁਰੂ ਵੱਲ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਟਰੱਕ ਅਤੇ ਕਾਰ ਦੋਵਾਂ ਨੂੰ ਅੱਗ ਲੱਗ ਗਈ। ਕਾਰ 'ਚ ਲੱਗੀ ਗੈਸ ਕਿੱਟ ਕਾਰਨ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਕਾਰ 'ਚ ਸਵਾਰ ਸਾਰੇ 7 ਲੋਕ ਜ਼ਿੰਦਾ ਸੜ ਗਏ। ਇਨ੍ਹਾਂ ਵਿੱਚ 2 ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਟਰੱਕ ਵਿੱਚ ਧਾਗੇ ਦੇ ਰੋਲ ਰੱਖੇ ਹੋਏ ਸਨ, ਜਿਸ ਕਾਰਨ ਉਨ੍ਹਾਂ ਨੂੰ ਵੀ ਅੱਗ ਲੱਗ ਗਈ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਥਾਨਕ ਉਪ ਜ਼ਿਲਾ ਹਸਪਤਾਲ ਭੇਜ ਦਿੱਤਾ ਹੈ।