ਕੋਲਕਾਤਾ: ਆਰਜੀ ਕਾਰ ਮੈਡੀਕਲ ਕਾਲਜ ਵਿੱਚ ਸਿੱਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ। 13ਵੇਂ ਦਿਨ ਵੀ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ ਲਈ ਰਿਪੋਰਟ ਕਰਨ ਲਈ ਕਿਹਾ ਗਿਆ ਹੈ, ਜਦੋਂ ਕਿ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਮ ’ਤੇ ਪਰਤਣ ਦੀ ਅਪੀਲ ਕੀਤੀ ਹੈ।
ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ :ਇੱਕ ਜੂਨੀਅਰ ਡਾਕਟਰ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅਸੀਂ ਆਪਣੀ ਭੈਣ ਲਈ ਨਿਆਂ ਯਕੀਨੀ ਨਹੀਂ ਬਣਾਉਂਦੇ। ਅਸੀਂ ਸਮਝਦੇ ਹਾਂ ਕਿ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਾਡੀਆਂ ਮੰਗਾਂ ਜਾਇਜ਼ ਹਨ। ਇਸ ਸਬੰਧ 'ਚ ਸਾਬਕਾ ਭਾਰਤੀ ਕ੍ਰਿਕਟਰ ਸੌਰਵ ਗਾਂਗੁਲੀ ਅੱਜ ਪ੍ਰਦਰਸ਼ਨ 'ਚ ਹਿੱਸਾ ਲੈਣਗੇ। ਉਹ ਇੱਕ ਮਾਰਚ ਕੱਢਣਗੇ, ਜਿਸ ਵਿੱਚ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਵੀ ਮੌਜੂਦ ਰਹੇਗੀ।