ਹੈਦਰਾਬਾਦ: ਦੇਸ਼ਭਰ 'ਚ ਨਵਰਾਤਰੀ ਦਾ ਤਿਉਹਾਰ ਕਾਫ਼ੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਨਵਰਾਤਰੀ ਦਾ ਅਰਥ ਹੈ 'ਨੌ ਵਿਸ਼ੇਸ਼ ਰਾਤਾਂ'। ਇਨ੍ਹਾਂ ਨੌ ਰਾਤਾਂ 'ਚ ਦੇਵੀ ਸ਼ਕਤੀ ਅਤੇ ਉਨ੍ਹਾਂ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਹਰ ਸਾਲ ਚੈਤਰ ਨਵਰਾਤਰੀ ਦਾ ਤਿਉਹਾਰ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਤੋਂ ਲੈ ਕੇ ਨਵਮੀ ਤੱਕ ਮਨਾਇਆ ਜਾਂਦਾ ਹੈ। ਨਵਰਾਤਰੀ ਵਾਲੇ ਦਿਨ ਵਿਸ਼ਵ ਦੀ ਮਾਂ ਆਦਿਸ਼ਕਤੀ ਮਾਂ ਦੁਰਗਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਸ਼ੁਭ ਫਲ ਪ੍ਰਾਪਤ ਕਰਨ ਲਈ ਵਰਤ ਰੱਖਿਆ ਜਾਂਦਾ ਹੈ। ਇਸ ਵਾਰ ਚੈਤਰ ਨਵਰਾਤਰੀ ਦੀ ਤਰੀਕ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਲਝਣ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਚੈਤਰ ਨਵਰਤਾਰੀ ਦੀ ਸ਼ੁਰੂਆਤ 8 ਅਪ੍ਰੈਲ ਅਤੇ ਕੁਝ ਲੋਕ 9 ਅਪ੍ਰੈਲ ਨੂੰ ਚੈਤਰ ਨਵਰਾਤਰੀ ਦੀ ਸ਼ੁਰੂਆਤ ਦੱਸ ਰਹੇ ਹਨ।
ਚੈਤਰ ਨਵਰਾਤਰੀ ਦਾ ਮਹੱਤਵ: ਨਵਰਾਤਰੀ ਦੇ ਦਿਨਾਂ ਤੱਕ ਮਾਂ ਦੁਰਗਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਵਰਤ ਰੱਖਿਆ ਜਾਂਦਾ ਹੈ। ਇਸ ਦੌਰਾਨ ਮਾਂ ਦੁਰਗਾ ਨੂੰ ਖੁਸ਼ ਕਰਨ ਲਈ ਲੋਕ ਕੀਰਤਨ ਕਰਦੇ ਹਨ। ਹਿੰਦੂ ਮਾਨਤਾਵਾਂ ਅਨੁਸਾਰ, ਨਵਰਾਤਰੀ ਦੇ ਦੌਰਾਨ ਮਾਂ ਦੁਰਗਾ ਦੀ ਵਿਸ਼ੇਸ਼ ਪੂਜਾ ਕਰਨ ਨਾਲ ਸੁੱਖ ਅਤੇ ਖੁਸ਼ਹਾਲੀ ਮਿਲਦੀ ਹੈ ਅਤੇ ਮਾਂ ਦੁਰਗਾ ਦਾ ਆਸ਼ੀਰਵਾਦ ਮਿਲਦਾ ਹੈ।