ਪੰਜਾਬ

punjab

ETV Bharat / bharat

ਕੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੇਗੀ ਰਾਹਤ ? ਪਟੀਸ਼ਨ 'ਤੇ 15 ਅਪ੍ਰੈਲ ਨੂੰ ਹੋਵੇਗੀ ਸੁਣਵਾਈ - Kejriwal Plea Hearing In SC

Kejriwal Arrest Updates: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 15 ਅਪ੍ਰੈਲ ਨੂੰ ਸੁਣਵਾਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ, SC ਨੇ ਮਾਮਲੇ ਨਾਲ ਸਬੰਧਤ ਈਮੇਲਾਂ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਸਹਾਰਾ ਲਿਆ ਹੈ।

ਪਟੀਸ਼ਨ 'ਤੇ 15 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ARVIND KEJRIWAL

By ETV Bharat Punjabi Team

Published : Apr 11, 2024, 1:36 PM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਮੌਸਮ ਦੇ ਨਾਲ-ਨਾਲ ਰਾਜਨੀਤੀ ਦਾ ਤਾਪਮਾਨ ਵੀ ਗਰਮਾਇਆ ਹੋਇਆ ਹੈ। ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ ਅਪਣਾਇਆ, ਜਿਸ ਦੀ ਸੁਣਵਾਈ ਸੋਮਵਾਰ 15 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ, ਯਾਨੀ ਇੱਕ ਤੋਂ ਬਾਅਦ ਇੱਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤੋਂ ਪਹਿਲਾਂ,ਅਰਵਿੰਦ ਕੇਜਰੀਵਾਲ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ 'ਚ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ 'ਤੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਚੰਦਰਚੂੜ ਨੇ ਕਿਹਾ ਸੀ ਕਿ ਤੁਸੀਂ ਪਹਿਲਾਂ ਸਾਨੂੰ ਈਮੇਲ ਕਰੋ, ਉਸ ਤੋਂ ਬਾਅਦ ਮਾਮਲੇ ਨੂੰ ਦੇਖਿਆ ਜਾਵੇਗਾ। ਈਮੇਲ ਮਿਲਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਤੈਅ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਮ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਰਾਹਤ ਦੀ ਮੰਗ ਕੀਤੀ ਸੀ।

ਜਾਣੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਤੱਕ ਕੀ-ਕੀ ਹੋਇਆ?

  • 21 ਮਾਰਚ ਨੂੰ ਈਡੀ ਨੇ ਪੁੱਛਗਿੱਛ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਕੇਜਰੀਵਾਲ ਨੇ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
  • ਇਹ ਪਟੀਸ਼ਨ 22 ਮਾਰਚ ਯਾਨੀ ਅਗਲੇ ਹੀ ਦਿਨ ਵਾਪਸ ਲੈ ਲਈ ਗਈ ਸੀ।
  • 22 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।
  • ਅਦਾਲਤ ਨੇ 28 ਮਾਰਚ ਤੱਕ ਕੇਜਰੀਵਾਲ ਨੂੰ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
  • ਰੌਜ਼ ਐਵੇਨਿਊ ਅਦਾਲਤ ਨੇ ਇਸ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾਇਆ ਗਿਆ ਸੀ।
  • 1 ਅਪ੍ਰੈਲ ਨੂੰ ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।
  • 23 ਮਾਰਚ ਨੂੰ ਕੇਜਰੀਵਾਲ ਨੇ ਗ੍ਰਿਫਤਾਰੀ-ਰਿਮਾਂਡ ਖਿਲਾਫ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
  • ਹਾਈ ਕੋਰਟ ਨੇ 27 ਮਾਰਚ ਨੂੰ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ।
  • 3 ਅਪ੍ਰੈਲ ਨੂੰ ਹੋਈ ਸੁਣਵਾਈ 'ਚ ਦਿੱਲੀ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ 9 ਅਪ੍ਰੈਲ ਦੀ ਤਰੀਕ ਦਿੱਤੀ।
  • 9 ਅਪ੍ਰੈਲ ਨੂੰ ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਉਸ ਦੀ ਗ੍ਰਿਫਤਾਰੀ ਨੂੰ ਕਾਨੂੰਨੀ ਤੌਰ 'ਤੇ ਜਾਇਜ਼ ਕਰਾਰ ਦਿੱਤਾ।
  • 10 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਈਮੇਲਾਂ ਮੰਗੀਆਂ, ਜਿਸ ਤੋਂ ਬਾਅਦ ਅੱਜ ਇਸ ਪਟੀਸ਼ਨ 'ਤੇ ਸੁਣਵਾਈ ਦੀ ਤਰੀਕ 15 ਅਪ੍ਰੈਲ ਤੈਅ ਕੀਤੀ ਗਈ ਹੈ।

ABOUT THE AUTHOR

...view details