ਨਵੀਂ ਦਿੱਲੀ: ਤੇਲ ਮਾਰਕਿਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਤੁਰੰਤ ਪ੍ਰਭਾਵ ਨਾਲ ਵਾਧਾ ਕਰ ਦਿੱਤਾ ਹੈ। ਅੱਜ ਯਾਨੀ 1 ਦਸੰਬਰ 2024 ਤੋਂ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 16.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,818.50 ਰੁਪਏ ਹੈ।
ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਨਹੀਂ ਕੋਈ ਬਦਲਾਅ
5 ਕਿਲੋ ਦੇ ਫਰੀ ਟਰੇਡ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 4 ਰੁਪਏ ਦਾ ਵਾਧਾ ਹੋਇਆ ਹੈ। 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੈ। ਪਿਛਲੇ ਮਹੀਨੇ ਯਾਨੀ ਨਵੰਬਰ ਵਿੱਚ ਵੀ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਸੀ।