ਹੈਦਰਾਬਾਦ:EPFO ਦੇ ਮੈਂਬਰਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹੁਣ EPFO ਮੈਂਬਰ ਆਪਣੀ ਨਿੱਜੀ ਜਾਣਕਾਰੀ ਜਿਵੇਂ ਨਾਮ ਅਤੇ ਹੋਰ ਵੇਰਵਿਆਂ ਵਿੱਚ ਆਸਾਨੀ ਨਾਲ ਸੁਧਾਰ ਕਰ ਸਕਣਗੇ। ਇਹ ਐਲਾਨ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਨੇ ਕੀਤਾ ਹੈ।
ਸਰਕਾਰ ਨੇ EPFO 'ਚ ਕਈ ਸੁਧਾਰ ਲਾਗੂ ਕੀਤੇ ਹਨ, ਜਿਸ ਦੇ ਜ਼ਰੀਏ ਮੈਂਬਰ ਹੁਣ EPFO ਦੇ ਡਿਜੀਟਲ ਪਲੇਟਫਾਰਮ 'ਤੇ ਜਾ ਕੇ ਆਪਣੀ ਨਿੱਜੀ ਜਾਣਕਾਰੀ 'ਚ ਖੁਦ ਬਦਲਾਅ ਕਰ ਸਕਣਗੇ। ਇਸ ਤੋਂ ਪਹਿਲਾਂ ਜਦੋਂ ਵੀ ਕਿਸੇ ਮੈਂਬਰ ਨੂੰ ਆਪਣੀ ਜਾਣਕਾਰੀ ਵਿੱਚ ਬਦਲਾਅ ਕਰਨਾ ਪੈਂਦਾ ਸੀ, ਤਾਂ ਉਸਨੂੰ ਇੱਕ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ।
ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ EPFO ਦੇ 10 ਕਰੋੜ ਤੋਂ ਵੱਧ ਲਾਭਪਾਤਰੀ ਹਨ। ਪਹਿਲਾਂ ਜਦੋਂ ਵੀ ਕਿਸੇ ਮੈਂਬਰ ਨੂੰ ਕੋਈ ਬਦਲਾਅ ਕਰਨਾ ਪੈਂਦਾ ਸੀ, ਤਾਂ ਉਨ੍ਹਾਂ ਨੂੰ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ। ਪਰ ਹੁਣ EPFO ਵਿੱਚ ਸੁਧਾਰ ਲਾਗੂ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਮੈਂਬਰ ਬਿਨ੍ਹਾਂ ਕਿਸੇ ਬਾਹਰੀ ਸਹਾਇਤਾ ਦੇ ਆਸਾਨੀ ਨਾਲ ਆਪਣੀ ਜਾਣਕਾਰੀ ਵਿੱਚ ਬਦਲਾਅ ਕਰ ਸਕਣਗੇ।-ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮੰਡਾਵੀਆ