ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਅੱਜ ਤੋਂ ਨਵੇਂ ਨਿਯਮ ਲਾਗੂ ਕਰਨ ਜਾ ਰਿਹਾ ਹੈ। ਇਸ ਨਾਲ ਦੇਸ਼ ਦੇ ਕਰੋੜਾਂ ਬੈਂਕ ਖਾਤੇ ਪ੍ਰਭਾਵਿਤ ਹੋ ਸਕਦੇ ਹਨ। ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਖਾਤਾਧਾਰਕਾਂ ਨੂੰ ਬੈਂਕ ਖਾਤਿਆਂ ਨਾਲ ਜੁੜੀਆਂ ਕਈ ਸਹੂਲਤਾਂ ਗੁਆਉਣੀਆਂ ਪੈ ਸਕਦੀਆਂ ਹਨ। ਇੰਨਾ ਹੀ ਨਹੀਂ ਆਰਬੀਆਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਤਿੰਨ ਤਰ੍ਹਾਂ ਦੇ ਬੈਂਕ ਖਾਤੇ ਬੰਦ ਕੀਤੇ ਜਾਣਗੇ।
RBI ਨੇ ਕਿਉਂ ਚੁੱਕਿਆ ਇਹ ਕਦਮ?
ਆਰਬੀਆਈ ਨੇ ਇਹ ਕਦਮ ਬੈਂਕਿੰਗ ਲੈਣ-ਦੇਣ ਨੂੰ ਵਧੇਰੇ ਸੁਰੱਖਿਅਤ, ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਲਈ ਚੁੱਕਿਆ ਹੈ। ਨਵੇਂ ਨਿਯਮਾਂ ਦਾ ਉਦੇਸ਼ ਖਾਤਾਧਾਰਕਾਂ ਨਾਲ ਧੋਖਾਧੜੀ ਨੂੰ ਰੋਕਣਾ, ਡਿਜੀਟਲਾਈਜ਼ੇਸ਼ਨ ਨੂੰ ਉਤਸ਼ਾਹਿਤ ਕਰਨਾ ਅਤੇ ਬੈਂਕਿੰਗ ਪ੍ਰਣਾਲੀ ਨੂੰ ਬਿਹਤਰ ਬਣਾਉਣਾ ਹੈ। ਤੁਹਾਨੂੰ ਦੱਸ ਦਈਏ ਕਿ ਆਰਬੀਆਈ ਜਿਨ੍ਹਾਂ ਖਾਤਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਿਹਾ ਹੈ, ਉਨ੍ਹਾਂ 'ਚ ਡੋਰਮੈਂਟ ਅਕਾਊਂਟ, ਇਨਐਕਟਿਵ ਅਕਾਊਂਟ ਅਤੇ ਜ਼ੀਰੋ ਬੈਲੇਂਸ ਖਾਤੇ ਸ਼ਾਮਲ ਹਨ।
RBI ਇਨ੍ਹਾਂ ਖਾਤਿਆਂ ਨੂੰ ਬੰਦ ਕਰਨ ਦੀ ਬਣਾ ਰਿਹਾ ਯੋਜਨਾ
ਡੋਰਮੇਂਟ ਅਕਾਉਂਟ: ਡੋਰਮੈਂਟ ਅਕਾਉਂਟ ਉਹ ਬੈਂਕ ਖਾਤੇ ਹਨ ਜਿਨ੍ਹਾਂ ਵਿੱਚ ਦੋ ਸਾਲ ਜਾਂ ਵੱਧ ਸਮੇਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਹੈ। ਧਿਆਨਯੋਗ ਹੈ ਕਿ ਸਾਈਬਰ ਅਪਰਾਧੀ ਇਨ੍ਹਾਂ ਖਾਤਿਆਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਉਂਦੇ ਹਨ। ਆਰਬੀਆਈ ਇਨ੍ਹਾਂ ਬੈਂਕ ਖਾਤਿਆਂ ਨੂੰ ਬੰਦ ਕਰਕੇ ਗ੍ਰਾਹਕਾਂ ਦੀ ਸੁਰੱਖਿਆ ਅਤੇ ਬੈਂਕਿੰਗ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਚਾਹੁੰਦਾ ਹੈ।