ਚੰਡੀਗੜ੍ਹ :ਦੇਸ਼ ਭਰ ਵਿੱਚ ਸ਼ੇਅਰ ਬਜ਼ਾਰ ਵਿੱਚ ਉਤਰਾਅ ਚੜਾਅ ਦੇਖਣ ਨੂੰ ਮਿਲ ਰਹੇ ਹਨ। ਅਜਿਹੇ ਵਿੱਚ ਸੋਨੇ ਅਤੇ ਚਾਂਦੀ ਦੇ ਗ੍ਰਾਹਕਾਂ ਨੂੰ ਵੀ ਕੀਤੇ ਨਾ ਕੀਤੇ ਰਾਹਤ ਮਹਿਸੂਸ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨਾਲ ਖਰੀਦਦਾਰਾਂ ਨੂੰ ਇਸ ਹਫਤੇ ਦੇ ਅੰਤ ਵਿੱਚ ਵੱਡੀ ਰਾਹਤ ਮਿਲੀ ਹੈ। ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧੇ ਤੋਂ ਬਾਅਦ ਕਾਰੋਬਾਰ ਦੇ ਆਖਰੀ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਸੋਨੇ-ਚਾਂਦੀ ਦੀ ਹਫਤਾਵਾਰੀ ਕੀਮਤ ਦੀ ਗੱਲ ਕਰੀਏ ਤਾਂ ਇਸ ਹਫਤੇ ਸੋਨੇ ਦੀ ਕੀਮਤ 'ਚ 2,186 ਰੁਪਏ ਪ੍ਰਤੀ 10 ਗ੍ਰਾਮ ਦੀ ਕਮਜ਼ੋਰੀ ਦੇਖਣ ਨੂੰ ਮਿਲੀ ਹੈ। ਉਥੇ ਹੀ ਚਾਂਦੀ ਦੀ ਕੀਮਤ 'ਚ ਵੀ 3 ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਸੋਨਾ 74 ਰੁਪਏ ਦੇ ਉੱਪਰ ਕਾਰੋਬਾਰ ਕਰ ਰਿਹਾ ਸੀ: ਆਈਬੀਜੇਏ ਮੁਤਾਬਕ ਇਸ ਕਾਰੋਬਾਰੀ ਹਫਤੇ ਯਾਨੀ 21 ਮਈ ਤੋਂ 24 ਮਈ ਦਰਮਿਆਨ ਸੋਨਾ 74 ਰੁਪਏ ਦੇ ਉੱਪਰ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ ਆਪਣੇ ਉੱਚ ਪੱਧਰ 'ਤੇ ਪਹੁੰਚ ਕੇ 96 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਗੋਲਡ ਰਿਟਰਨ ਵੈੱਬਸਾਈਟ ਮੁਤਾਬਕ ਐਤਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਰਾਸ਼ਟਰੀ ਰਾਜਧਾਨੀ 'ਚ ਅੱਜ 24 ਕੈਰੇਟ ਸੋਨਾ 72,440 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਜਦਕਿ ਚਾਂਦੀ 91,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਆਓ ਜਾਣਦੇ ਹਾਂ ਕਿ ਐਤਵਾਰ ਨੂੰ ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਸੋਨੇ-ਚਾਂਦੀ ਦੀ ਕੀਮਤ ਕੀ ਰਹੀ ਹੈ।