ਚੰਡੀਗੜ੍ਹ/ਨਵੀਂ ਦਿੱਲੀ:ਨਵੇਂ ਸਾਲ 2025 ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਨਵਰੀ ਮਹੀਨੇ ਵਿੱਚ ਹੋਣ ਵਾਲੇ ਬਦਲਾਅ ਵੀ ਸਾਹਮਣੇ ਆ ਰਹੇ ਹਨ, ਜੋ ਆਮ ਜਨਜੀਵਨ ਨੂੰ ਪ੍ਰਭਾਵਿਤ ਕਰਨਗੇ। ਇਨ੍ਹਾਂ ਚੋਂ ਇੱਕ ਬਦਲਾਅ ਤਾਂ ਰਾਹਤ ਦੇਣ ਵਾਲਾ ਸਾਬਿਤ ਹੋਇਆ ਹੈ। ਇਹ ਬਦਲਾਅ ਸਿਲੰਡਰਾਂ ਦੀਆਂ ਕੀਮਤਾ ਵਿੱਚ ਕਟੌਤੀ ਹੈ। ਦਰਅਸਲ, 1 ਜਨਵਰੀ 2025 ਨੂੰ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ।
ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ, ਘਰੇਲੂ ਸਿਲੰਡਰਾਂ ਦੀ ਕੀਮਤ ਸਥਿਰ
ਦਿੱਲੀ ਤੋਂ ਮੁੰਬਈ ਤੱਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 14-16 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਇਹ ਕਟੌਤੀ ਕੀਤੀ ਹੈ, ਜਦਕਿ ਘਰੇਲੂ ਰਸੋਈ ਗੈਸ ਸਿਲੰਡਰ (14 ਕਿਲੋ) ਦੀਆਂ ਕੀਮਤਾਂ ਨਵੇਂ ਸਾਲ ਦੀ ਸ਼ੁਰੂਆਤ 'ਚ ਵੀ ਸਥਿਰ ਹਨ, ਯਾਨੀ ਇਸ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।