ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ। ਮੀਡੀਆ ਰਿਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ ਕਰੀਬ 3 ਫੀਸਦੀ ਦਾ ਵਾਧਾ ਕਰ ਸਕਦਾ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਮੂਲ ਤਨਖਾਹ ਦੇ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਜਾਵੇਗਾ। ਸੀਐਨਬੀਸੀ-ਆਵਾਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਬੁੱਧਵਾਰ ਨੂੰ ਮਹਿੰਗਾਈ ਰਾਹਤ (ਡੀਆਰ) 'ਤੇ ਮੀਟਿੰਗ ਹੋਵੇਗੀ।
ਕਦੋਂ ਤੋਂ ਲਾਗੂ ਹੋਵੇਗਾ ?
ਦੱਸ ਦੇਈਏ ਕਿ 3 ਫੀਸਦੀ ਡੀਏ ਵਾਧੇ ਤੋਂ ਬਾਅਦ ਐਂਟਰੀ ਲੈਵਲ ਸਰਕਾਰੀ ਕਰਮਚਾਰੀ, ਜਿਨ੍ਹਾਂ ਦੀ ਬੇਸਿਕ ਤਨਖਾਹ 18,000 ਰੁਪਏ ਪ੍ਰਤੀ ਮਹੀਨਾ ਹੈ। ਉਨ੍ਹਾਂ ਦੀ ਤਨਖਾਹ ਵਧ ਕੇ 540 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਡੀਏ ਵਿੱਚ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।