ਨਵੀਂ ਦਿੱਲੀ: ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਫਾਸਟੈਗ ਨਿਯਮਾਂ ਵਿੱਚ ਬਦਲਾਅ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੇਂ ਨਿਯਮਾਂ ਦੇ ਤਹਿਤ ਜੇਕਰ ਬੈਲੇਂਸ ਘੱਟ ਹੈ ਜਾਂ ਫਾਸਟੈਗ ਨੂੰ ਬਲੈਕਲਿਸਟ ਕੀਤਾ ਜਾਂਦਾ ਹੈ ਤਾਂ ਟੋਲ ਪਲਾਜ਼ਾ ਤੋਂ ਲੰਘਣ 'ਤੇ ਡਬਲ ਟੈਕਸ ਦੇਣਾ ਪਵੇਗਾ। ਹਾਲਾਂਕਿ NPCI ਨੇ ਸਪੱਸ਼ਟ ਕੀਤਾ ਹੈ ਕਿ ਨਵੇਂ ਨਿਯਮਾਂ ਦਾ ਉਪਭੋਗਤਾਵਾਂ 'ਤੇ ਕੋਈ ਅਸਰ ਨਹੀਂ ਪਵੇਗਾ।
ਫਾਸਟੈਗ ਦੇ ਗਾਹਕਾਂ 'ਤੇ ਕੋਈ ਅਸਰ ਨਹੀਂ ਪਵੇਗਾ
NHAI ਨੇ ਸਪੱਸ਼ਟ ਕੀਤਾ ਹੈ ਕਿ ਨਵੇਂ ਸਰਕੂਲਰ ਦਾ ਉਦੇਸ਼ ਫਾਸਟੈਗ ਸਟੇਟਸ ਨੂੰ ਲੈ ਕੇ ਬੈਂਕਾਂ ਵਿਚਾਲੇ ਵਿਵਾਦ ਨੂੰ ਹੱਲ ਕਰਨਾ ਹੈ ਜਦੋਂ ਵਾਹਨ ਟੋਲ ਪਲਾਜ਼ਾ ਤੋਂ ਲੰਘਦਾ ਹੈ। ਨਵੇਂ ਸਰਕੂਲਰ 'ਚ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਫਾਸਟੈਗ ਲੈਣ-ਦੇਣ ਸਮੇਂ 'ਤੇ ਹੋਵੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। NPCI ਦਾ ਕਹਿਣਾ ਹੈ ਕਿ ਨਵੇਂ ਫਾਸਟੈਗ ਨਿਯਮ ਰੀਅਲ-ਟਾਈਮ ਭੁਗਤਾਨ ਨੂੰ ਬਿਹਤਰ ਬਣਾਉਣਗੇ।