ਹੈਦਰਾਬਾਦ: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਜਿਸ ਦਾ ਅਸਰ ਵੀਰਵਾਰ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਤੇ ਸਾਫ਼ ਨਜ਼ਰ ਆਇਆ। ਲੰਬੇ ਸਮੇਂ ਬਾਅਦ ਤੇਲ ਕੰਪਨੀਆਂ ਨੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ
ਕੰਪਨੀਆਂ ਨੇ ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਇੱਕੋ ਜਿਹੀਆਂ ਹਨ। ਇਨ੍ਹਾਂ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਪੰਜਾਬ ਵਿੱਚ ਪੈਟਰੋਲ ਦੀ ਕੀਮਤ 97.24 ਰੁਪਏ ਹੈ, ਜਦਕਿ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲੀਟਰ ਹੈ।
ਬਿਹਾਰ ਦੀ ਰਾਜਧਾਨੀ ਪਟਨਾ 'ਚ ਕੰਪਨੀਆਂ ਨੇ ਪੈਟਰੋਲ ਦੀ ਕੀਮਤ 'ਚ 53 ਪੈਸੇ ਦਾ ਵਾਧਾ ਕੀਤਾ ਹੈ। ਇੱਥੇ ਤਾਜ਼ਾ ਦਰ 106.11 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਇਸ 'ਚ ਵੀ 51 ਪੈਸੇ ਦਾ ਵਾਧਾ ਹੋਇਆ ਹੈ। ਨਵੀਂ ਕੀਮਤ 92.92 ਰੁਪਏ ਤਕ ਪਹੁੰਚੀ ਹੈ।
ਜੇਕਰ ਉੱਤਰ ਪ੍ਰਦੇਸ਼ ਦੀ ਗੱਲ ਕਰੀਏ, ਤਾਂ ਇੱਥੇ ਵੀ ਕੁਝ ਜ਼ਿਲ੍ਹਿਆਂ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ। ਗੌਤਮ ਬੁੱਧ ਨਗਰ 'ਚ ਪੈਟਰੋਲ 7 ਪੈਸੇ ਮਹਿੰਗਾ ਹੋ ਗਿਆ ਹੈ। ਜੋ ਹੁਣ 95.05 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ 'ਚ 6 ਪੈਸੇ ਦਾ ਵਾਧਾ ਕੀਤਾ ਗਿਆ ਹੈ। ਸ਼ਹਿਰ ਵਿੱਚ ਡੀਜ਼ਲ ਦਾ ਨਵਾਂ ਰੇਟ 88.19 ਰੁਪਏ ਹੋ ਗਿਆ ਹੈ।