ਹੈਦਰਾਬਾਦ:ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਮੈਰਿਟ ਆਉਣ ਵਾਲੇ ਵਿਦਿਆਰਥਣਾਂ ਦੀ ਸੂਚੀ ਜਾਰੀ ਹੋ ਚੁੱਕੀ ਹੈ। ਵਿਦਿਆਰਥੀ ਕੱਲ੍ਹ ਸਵੇਰੇ ਸੱਤ ਵਜੇ ਬੋਰਡ ਦੀ ਵੈੱਬਸਾਈਟ 'ਤੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ 'ਤੇ ਲੌਗਇਨ ਕਰਨਾ ਹੋਵੇਗਾ, ਜਿੱਥੇ ਰਿਜਲਟ ਲਈ ਕਾਲਮ ਬਣਿਆ ਹੋਵੇਗਾ। ਉਸ 'ਚ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰ ਕੇ ਵਿਦਿਆਰਥੀ ਨਤੀਜੇ ਦੇਖ ਸਕਣਗੇ।
ਇਸ ਦਿਨ ਹੋਈ ਸੀ ਪ੍ਰੀਖਿਆ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 'ਚ ਇਸ ਵਾਰ 3 ਲੱਖ ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦੇ ਵਿਚਕਾਰ ਕਰਵਾਈ ਗਈ ਸੀ। ਪ੍ਰੀਖਿਆ ਰਾਜ ਦੇ ਅਲੱਗ-ਅਲੱਗ ਪ੍ਰੀਖਿਆ ਕੇਦਰਾਂ 'ਤੇ ਆਯੋਜਿਤ ਕੀਤੀ ਗਈ ਸੀ। ਅੱਜ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਸਭ ਤੋਂ ਪਹਿਲਾ ਨਤੀਜੇ ਐਲਾਨ ਕਰਨ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਅਜੇ ਤੱਕ ਹੋਰ ਰਾਜ ਦੇ ਕਿਸੇ ਵੀ ਬੋਰਡ ਨੇ ਨਤੀਜੇ ਐਲਾਨ ਨਹੀਂ ਕੀਤੇ ਹਨ ਅਤੇ CBSE ਨੇ ਵੀ ਨਤੀਜਿਆਂ ਦਾ ਐਲਾਨ ਨਹੀਂ ਕੀਤਾ ਹੈ, ਪਰ PSEB ਵੱਲੋ ਅੱਜ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।