ਹੈਦਰਾਬਾਦ: ਪੰਜਾਬ ਪੁਲਿਸ ਵਿਭਾਗ ਵੱਲੋ ਜ਼ਿਲ੍ਹਾ ਪੁਲਿਸ ਕੇਡਰ ਦੇ 970 ਅਤੇ ਹਥਿਆਰਬੰਦ ਪੁਲਿਸ ਕੇਡਰ ਦੇ 776 ਅਹੁਦਿਆਂ 'ਤੇ ਭਰਤੀ ਕੀਤੀ ਜਾ ਰਹੀ ਹੈ। ਇਸ ਭਰਤੀ 'ਚ ਸ਼ਾਮਲ ਹੋਣ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਅੱਜ ਦੀ ਨਿਰਧਾਰਿਤ ਕੀਤੀ ਗਈ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਆਨਲਾਈਨ ਅਧਿਕਾਰਿਤ ਵੈੱਬਸਾਈਟ punjabpolice.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਫਾਰਮ ਭਰਨ ਤੋਂ ਪਹਿਲਾ ਉਮੀਦਵਾਰ ਨਿਰਧਾਰਿਤ ਯੋਗਤਾ ਦੀ ਜਾਂਚ ਜ਼ਰੂਰ ਕਰ ਲੈਣ।
ਯੋਗਤਾ: ਪੰਜਾਬ ਪੁਲਿਸ 'ਚ ਕਾਂਸਟੇਬਲ ਦੇ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਮਾਨਤਾ ਪ੍ਰਾਪਤ ਬੋਰਡ ਤੋਂ 10+2 ਪੂਰੀ ਕਰਨੀ ਜ਼ਰੂਰੀ ਹੋਵੇਗੀ। ਉਮੀਦਵਾਰ ਦੀ ਉਮਰ 18 ਸਾਲ ਅਤੇ 28 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚੀਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ, ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ। ਉਮਰ ਦੀ ਗਣਨਾ 1 ਜਨਵਰੀ 2024 ਦੀ ਮਿਤੀ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾਵੇਗੀ। ਉਮੀਦਵਾਰ ਧਿਆਨ ਦੇਣ ਕਿ ਉਮਰ ਵਿੱਚ ਛੋਟ ਸਿਰਫ਼ ਪੰਜਾਬ ਦੇ ਮੂਲ ਨਿਵਾਸੀ ਉਮੀਦਵਾਰਾਂ ਨੂੰ ਹੀ ਦਿੱਤੀ ਜਾਵੇਗੀ।