ਮੁੰਬਈ:ਸ਼ਾਹਰੁਖ ਖਾਨ ਨੂੰ ਅੱਜ 7 ਨਵੰਬਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਤੇ ਬਾਂਦਰਾ ਪੁਲਿਸ ਸਟੇਸ਼ਨ 'ਚ ਦਹਿਸ਼ਤ ਦਾ ਮਾਹੌਲ ਹੈ।
ਸ਼ਾਹਰੁਖ ਖਾਨ ਦੀ ਧਮਕੀ ਦੇ ਮਾਮਲੇ 'ਚ ਬਾਂਦਰਾ ਪੁਲਿਸ ਨੇ ਧਾਰਾ 308 (4) ਅਤੇ 351 (3) (4) ਤਹਿਤ ਮਾਮਲਾ ਦਰਜ ਕਰ ਲਿਆ ਹੈ। ਖਬਰਾਂ ਮੁਤਾਬਕ ਮੁੰਬਈ ਪੁਲਿਸ ਨੂੰ ਇੱਕ ਵਿਅਕਤੀ ਦਾ ਫੋਨ ਆਇਆ ਹੈ, ਜਿਸ ਨੇ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਸ਼ਾਹਰੁਖ ਖਾਨ ਦੀ ਜਾਨ ਨੂੰ ਖ਼ਤਰਾ
ਖਬਰਾਂ ਦੀ ਮੰਨੀਏ ਤਾਂ ਪੁਲਿਸ ਮੁਤਾਬਕ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਦਾ ਨਾਂ ਫੈਜ਼ਾਨ ਖਾਨ ਹੈ। ਹੁਣ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਪਤਾ ਲਗਾ ਰਹੀ ਹੈ ਕਿ ਸਲਮਾਨ ਖਾਨ ਦੀ ਹੱਤਿਆ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਕੋਈ ਹੱਥ ਹੈ ਜਾਂ ਨਹੀਂ।
ਖ਼ਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ। ਦੂਜੇ ਪਾਸੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸੰਬੰਧੀ ਇੱਕ ਟੀਮ ਰਾਏਪੁਰ ਵੀ ਪਹੁੰਚ ਗਈ ਹੈ।