ਚੰਡੀਗੜ੍ਹ:ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਬਤੌਰ ਅਦਾਕਾਰ ਅਤੇ ਨਿਰਦੇਸ਼ਕ ਮਜ਼ਬੂਤ ਪੈੜਾਂ ਸਿਰਜਦੇ ਜਾ ਰਹੇ ਹਨ ਅਦਾਕਾਰ ਟਾਈਗਰ ਹਰਮੀਕ ਸਿੰਘ, ਜਿੰਨ੍ਹਾਂ ਨੂੰ ਜਲਦ ਸ਼ੁਰੂ ਹੋਣ ਜਾ ਰਹੇ ਵੈੱਬ ਸ਼ੋਅ 'ਲਵਲੀ ਲੋਲਾ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਇਸ ਬਿੱਗ ਸੈੱਟਅਪ ਸ਼ੋਅ ਵਿੱਚ ਮੇਨ ਵਿਲੇਨ ਵਜੋਂ ਨਜ਼ਰ ਆਉਣਗੇ।
'ਡ੍ਰੀਮੀਆਤਾ ਇੰਟਰਟੇਨਮੈਂਟ' ਦੇ ਬੈਨਰ ਹੇਠ ਪੇਸ਼ ਕੀਤੇ ਜਾ ਰਹੇ ਉਕਤ ਸ਼ੋਅ ਦਾ ਨਿਰਮਾਣ ਸਰਗੁਣ ਮਹਿਤਾ ਅਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਕਰ ਰਹੇ ਹਨ, ਜਿੰਨ੍ਹਾਂ ਦੇ ਪ੍ਰੋਡੋਕਸ਼ਨ ਹਾਊਸ ਵੱਲੋਂ ਬਣਾਏ ਜਾ ਰਹੇ ਇਸ ਸ਼ੋਅ ਵਿੱਚ ਬਾਲੀਵੁੱਡ ਅਤੇ ਛੋਟੇ ਪਰਦੇ ਦੀਆਂ ਦੋ ਚਰਚਿਤ ਅਦਾਕਾਰਾ ਗੌਹਰ ਖਾਨ ਅਤੇ ਈਸ਼ਾ ਮਾਲਵੀਆ ਲੀਡਿੰਗ ਭੂਮਿਕਾਵਾਂ ਅਦਾ ਕਰ ਰਹੀਆਂ ਹਨ।
ਪੰਜਾਬ ਦੇ ਖਰੜ੍ਹ ਇਲਾਕਿਆਂ ਵਿੱਚ ਫਿਲਮਾਏ ਜਾ ਰਹੇ ਉਕਤ ਸ਼ੋਅ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਮਨੀ ਬੋਪਾਰਾਏ ਤੋਂ ਇਲਾਵਾ ਇੰਦਰਪ੍ਰੀਤ ਸਿੰਘ, ਨਿਖਿਲ ਖੁਰਾਣਾ ਵੀ ਮਹੱਤਵਪੂਰਨ ਕਿਰਦਾਰ ਅਦਾ ਕਰ ਰਹੇ ਹਨ।