ਮੁੰਬਈ (ਬਿਊਰੋ):ਬਾਲੀਵੁੱਡ ਦੇ ਸਟਾਰ ਅਮਿਤਾਭ ਬੱਚਨ ਨੇ ਆਪਣੀ ਆਉਣ ਵਾਲੀ ਫਿਲਮ 'ਕਲਕੀ 2898 ਏਡੀ' ਦੇ 'ਅਸ਼ਵਥਾਮਾ' ਦੀ ਭੂਮਿਕਾ 'ਚ ਟੀ-20 ਵਿਸ਼ਵ ਕੱਪ 2024 ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਦੇ ਅਨੁਭਵੀ ਖਿਡਾਰੀਆਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਭਾਰਤੀ ਟੀ-20 ਵਿਸ਼ਵ ਕੱਪ 2024 ਟੀਮ ਦੇ ਹੋਰ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸੰਦੇਸ਼ ਦਿੱਤਾ ਹੈ। ਇਸ ਸੰਦੇਸ਼ ਰਾਹੀਂ ਉਨ੍ਹਾਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਹੈ।
ਇਸ ਘੋਸ਼ਣਾ ਤੋਂ ਬਾਅਦ ਪਿਛਲੇ ਬੁੱਧਵਾਰ ਨੂੰ ਆਈਪੀਐਲ 2024 ਦੇ ਮੈਚ ਦੌਰਾਨ ਇੱਕ ਨਵਾਂ ਪ੍ਰੋਮੋ ਪ੍ਰੀਮੀਅਰ ਕੀਤਾ ਗਿਆ ਸੀ, ਜਿਸ ਵਿੱਚ ਅਮਿਤਾਭ 'ਅਸ਼ਵਥਾਮਾ' ਦੀ ਭੂਮਿਕਾ ਵਿੱਚ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਦਿਖਾਈ ਦੇ ਰਹੇ ਹਨ।
1 ਮਈ ਨੂੰ 'ਕਲਕੀ 2898 ਏਡੀ' ਦੇ ਨਿਰਮਾਤਾਵਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਟੀ-20 ਵਿਸ਼ਵ ਕੱਪ 2024 ਦਾ ਪ੍ਰੋਮੋ ਸਾਂਝਾ ਕੀਤਾ। ਇਸ ਵੀਡੀਓ ਨੂੰ ਸ਼ਾਨਦਾਰ ਕੈਪਸ਼ਨ ਨਾਲ ਜੋੜਿਆ ਗਿਆ ਹੈ। ਕੈਪਸ਼ਨ 'ਚ ਲਿਖਿਆ ਹੈ, 'ਟੀ-20 ਵਿਸ਼ਵ ਕੱਪ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਦੇ ਸਭ ਤੋਂ ਵੱਡੇ ਚੀਅਰਲੀਡਰ ਅਮਿਤਾਭ ਬੱਚਨ ਦਾ ਖਾਸ ਸੰਦੇਸ਼ ਹੈ। ਸਟਾਰ ਸਪੋਰਟਸ ਟੀ-20 ਵਿਸ਼ਵ ਕੱਪ ਦੀ ਇਸ ਮਹਾਨ ਲੜਾਈ ਨੂੰ ਲੈ ਕੇ ਆਈ ਹੈ। ਕੀ ਤੁਸੀ ਤਿਆਰ ਹੋ?'