ਚੰਡੀਗੜ੍ਹ: ਪੰਜਾਬੀ ਗਾਇਕੀ ਅਤੇ ਸਿਨੇਮਾ ਦੇ ਚਰਚਿਤ ਸਿਤਾਰਿਆਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਐਮੀ ਵਿਰਕ ਅਤੇ ਨਿਮਰਤ ਖਹਿਰਾ, ਜੋ ਅਪਣੇ ਇੱਕ ਵਿਸ਼ੇਸ਼ ਗਾਣੇ 'tell me honestly' ਲਈ ਮੁੜ ਇਕੱਠੇ ਹੋਏ ਹਨ, ਜਿੰਨ੍ਹਾਂ ਦੀ ਸ਼ਾਨਦਾਰ ਕਲੋਬ੍ਰੇਸ਼ਨ ਅਧੀਨ ਸੱਜਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਵੇਗਾ।
ਐਮੀ ਵਿਰਕ ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਜਾਰੀ ਕੀਤੇ ਜਾ ਰਹੇ ਉਕਤ ਟ੍ਰੈਕ ਦਾ ਸੰਗੀਤ ਬੋਸ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਬਿਹਤਰੀਨ ਸੰਗੀਤਬੱਧਤਾ ਦਾ ਅਹਿਸਾਸ ਕਰਵਾਉਂਦੇ ਇਸ ਸਦਾ ਬਹਾਰ ਗੀਤ ਦੇ ਬੋਲ ਮਨੀ ਸ਼ੇਰੋ ਨੇ ਰਚੇ ਹਨ।
ਪਿਆਰ ਸਨੇਹ ਭਰੇ ਜਜ਼ਬਾਤਾਂ ਅਤੇ ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਇਸ ਭਾਵਪੂਰਨ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਕਾਫ਼ੀ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਬੀ 2 ਗੈਦਰ ਪ੍ਰੋਜ਼ ਨੇ ਦਿੱਤੀ ਹੈ, ਜਿੰਨ੍ਹਾਂ ਦੀ ਕ੍ਰਿਏਟਿਵ ਟੀਮ ਅਨੁਸਾਰ ਉੱਚ ਪੱਧਰੀ ਮਾਪਦੰਢਾਂ ਅਧੀਨ ਪੰਜਾਬ ਦੀਆਂ ਵੱਖ-ਵੱਖ ਖੂਬਸੂਰਤ ਉਪਰ ਫਿਲਮਾਏ ਗਏ ਇਸ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਪ੍ਰਭਾਵੀ ਫੀਚਰਿੰਗ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ, ਜੋ ਬਹੁਤ ਹੀ ਦਿਲਕਸ਼ ਰੂਪ ਵਿੱਚ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣਗੇ।