Saunkan Saunkanay 2:ਪੰਜਾਬੀ ਸਿਨੇਮਾ ਖੇਤਰ 'ਚ ਸੀਕਵਲ ਫਿਲਮਾਂ ਬਣਾਉਣ ਦਾ ਰੁਝਾਨ ਦਿਨੋਂ ਦਿਨ ਹੋਰ ਜ਼ੋਰ ਫੜਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੀ ਸਾਹਮਣੇ ਆਉਣ ਜਾ ਰਹੀ ਇੱਕ ਹੋਰ ਬਹੁ-ਚਰਚਿਤ ਪੰਜਾਬੀ ਫਿਲਮ 'ਸੌਂਕਣ ਸੌਂਕਣੇ 2', ਜਿਸ ਦਾ ਨਿਰਦੇਸ਼ਨ ਸਮੀਪ ਕੰਗ ਵੱਲੋਂ ਕੀਤਾ ਗਿਆ ਹੈ।
'ਨਾਦ ਸਟੂਡਿਓਜ਼ ਪ੍ਰਾਈਵੇਟ ਲਿਮਟਿਡ' ਅਤੇ 'ਡਰਾਮੀਯਾਤਾ ਇੰਟਰਟੇਨਮੈਂਟ' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਨਿਰਮਾਤਾ ਜਤਿਨ ਸੇਠੀ, ਰਵੀ ਦੂਬੇ ਅਤੇ ਸਰਗੁਣ ਮਹਿਤਾ ਹਨ, ਜਿੰਨ੍ਹਾਂ ਵੱਲੋਂ ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ ਹੈ, ਜੋ ਕਈ ਬਿਹਤਰੀਨ ਅਤੇ ਸਫ਼ਲ ਫਿਲਮਾਂ ਦਾ ਲੇਖਨ ਅਤੇ ਨਿਰਦੇਸ਼ਨ ਕਰ ਚੁੱਕੇ ਹਨ।
ਸਾਲ 2022 ਵਿੱਚ ਰਿਲੀਜ਼ ਹੋਈ ਅਤੇ ਸੁਪਰ-ਡੁਪਰ ਹਿੱਟ ਰਹੀ 'ਸੌਂਕਣ ਸੌਂਕਣੇ 2' ਦੇ ਸੀਕਵਲ ਰੂਪ ਵਿੱਚ ਵਜ਼ੂਦ ਵਿੱਚ ਲਿਆਂਦੀ ਗਈ ਉਕਤ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਲੀਡਿੰਗ ਕਿਰਦਾਰ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਵਿਖਾਈ ਦੇਣਗੇ, ਜਿੰਨ੍ਹਾਂ ਵਿੱਚ ਨਿਰਮਲ ਰਿਸ਼ੀ, ਕਰਮਜੀਤ ਅਨਮੋਲ ਆਦਿ ਵੀ ਸ਼ਾਮਿਲ ਹਨ।