ਚੰਡੀਗੜ੍ਹ: ਪਾਲੀਵੁੱਡ ਸਟਾਰ ਗਿੱਪੀ ਗਰੇਵਾਲ ਵੱਲੋਂ ਆਪਣੇ ਘਰੇਲੂ ਹੋਮ ਪ੍ਰੋਡੋਕਸ਼ਨ ਅਧੀਨ ਨਿਰਮਿਤ ਕੀਤੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ, ਜੋ ਅਪਣੇ ਵੱਖਰੇ ਵਿਸ਼ੇ ਕਾਰਨ ਦਰਸ਼ਕਾਂ ਨੂੰ ਪਸੰਦ ਆ ਰਹੀ ਹੈ।
'ਸਾ-ਰੇ-ਗਾ-ਮਾ' ਅਤੇ 'ਹੰਬਲ ਮੋਸ਼ਨ ਪਿਕਚਰਜ਼' ਦੇ ਬੈਨਰਜ਼ ਅਤੇ 'ਯੁਡਲੀ ਫਿਲਮ' ਦੇ ਸਹਿ ਨਿਰਮਾਣ ਅਧੀਨ ਬਣਾਈ ਗਈ ਇਸ ਫਿਲਮ ਦਾ ਲੇਖਨ ਨਰੇਸ਼ ਕਥੂਰੀਆ ਅਤੇ ਨਿਰਦੇਸ਼ਨ ਅਮਰਪ੍ਰੀਤ ਜੀ ਐਸ ਛਾਬੜਾ ਵੱਲੋਂ ਕੀਤਾ ਗਿਆ, ਜੋ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਨਾਲ 'ਹਨੀਮੂਨ' ਜਿਹੀ ਸੁਪਰ ਡੁਪਰ ਹਿੱਟ ਫਿਲਮ ਦਾ ਵੀ ਬਤੌਰ ਨਿਰਦੇਸ਼ਕ ਸਫਲ ਸੰਯੋਜਨ ਕਰ ਚੁੱਕੇ ਹਨ।
ਪੰਜਾਬੀ ਸਿਨੇਮਾ ਦੀ ਬਿੱਗ ਸੈਟਅੱਪ ਫਿਲਮ ਵਜੋਂ ਸਾਹਮਣੇ ਆਈ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਇਲਾਵਾ ਪੰਜਾਬ ਦੀਆਂ ਵੱਖ-ਵੱਖ ਲੋਕੇਸ਼ਨਾਂ ਉਪਰ ਫਿਲਮਬੱਧ ਕੀਤੀ ਗਈ ਇਸ ਫਿਲਮ ਦੁਆਰਾ ਬਾਲੀਵੁੱਡ ਦੀ ਇੱਕ ਹੋਰ ਚਰਚਿਤ ਅਦਾਕਾਰਾ ਹਿਨਾ ਖਾਨ ਵੱਲੋਂ ਪਾਲੀਵੁੱਡ ਵਿੱਚ ਸ਼ਾਨਦਾਰ ਦਸਤਕ ਦਿੱਤੀ ਗਈ ਹੈ, ਜਿਸ ਵੱਲੋਂ ਪਹਿਲੀ ਪੰਜਾਬੀ ਫਿਲਮ ਹੋਣ ਦੇ ਬਾਵਜੂਦ ਬਿਹਤਰੀਨ ਰੂਪ ਵਿੱਚ ਅਪਣੀ ਅਦਾਕਾਰੀ ਸਮਰੱਥਾ ਦਾ ਇਜ਼ਹਾਰ ਕਰਵਾਇਆ ਗਿਆ ਹੈ।
- ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੇਖਣ ਤੋਂ ਪਹਿਲਾਂ ਇੱਥੇ ਸੁਣੋ ਹਿਨਾ ਖਾਨ ਦੀ ਪੰਜਾਬੀ, ਪ੍ਰਸ਼ੰਸਕ ਹੋਏ ਦੀਵਾਨੇ - Hina speaking Punjabi
- 8 ਸਾਲ ਬਾਅਦ ਫਿਰ ਇੱਕਠੇ ਨਜ਼ਰ ਆਉਣਗੇ ਗਿੱਪੀ ਗਰੇਵਾਲ-ਬਾਦਸ਼ਾਹ, ਗਾਣਾ ਇਸ ਦਿਨ ਹੋਵੇਗਾ ਰਿਲੀਜ਼ - Gippy Grewal Badshah New Song Disco
- ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ, ਹਿਨਾ ਖਾਨ ਦੀ ਪੰਜਾਬੀ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ - Shinda Shinda No Papa Trailer Out