ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 17 ਅਕਤੂਬਰ ਨੂੰ ਆਪਣਾ ਜਨਮਦਿਨ ਮਨਾ ਰਹੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਹੋਣ ਤੋਂ ਪਹਿਲਾ ਭਗਵੰਤ ਮਾਨ ਇੱਕ ਕਾਮੇਡੀਅਨ ਅਤੇ ਅਦਾਕਾਰ ਸੀ। ਉਨ੍ਹਾਂ ਨੇ ਕਾਮੇਡੀ ਅਤੇ ਫਿਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਆਪਣੀ ਜਗ੍ਹਾਂ ਬਣਾਈ।
ਭਗਵੰਤ ਮਾਨ ਨੇ ਮਨੋਰੰਜਨ ਤੋਂ ਲੈ ਕੇ ਰਾਜਨੀਤਿਕ ਤੱਕ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦਾ ਜਨਮ 17 ਅਕਤੂਬਰ ਨੂੰ ਪੰਜਾਬ ਦੇ ਜ਼ਿਲ੍ਹੇ ਸੰਗਰੂਰ ਦੇ ਸਤੋਜ ਪਿੰਡ ਵਿੱਚ ਹੋਇਆ ਸੀ। ਰੀਜਨੀਤਿਕ ਵਿੱਚ ਕਦਮ ਰੱਖਣ ਤੋਂ ਪਹਿਲਾ ਉਨ੍ਹਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਇਆ।
CM ਮਾਨ ਨੇ ਕਾਮੇਡੀ ਦੀ ਕਿਵੇਂ ਕੀਤੀ ਸੀ ਸ਼ੁਰੂਆਤ?: ਮਾਨ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਪਿੰਡ ਤੋਂ ਹੀ ਹਾਸਿਲ ਕੀਤੀ ਹੈ। ਇਸ ਤੋਂ ਬਾਅਦ 11ਵੀਂ ਦੀ ਪੜ੍ਹਾਈ ਲਈ ਉਨ੍ਹਾਂ ਨੇ ਸ਼ਹੀਦ ਉਧਮ ਸਿੰਘ ਸਕੂਲ ਵਿੱਚ ਦਾਖਿਲਾ ਲੈ ਲਿਆ ਸੀ। ਇੱਥੋ ਹੀ ਇੱਕ ਕਲਾਕਾਰ ਦੇ ਤੌਰ 'ਤੇ ਉਨ੍ਹਾਂ ਨੇ ਆਪਣਾ ਪਹਿਲਾ ਕਦਮ ਚੁੱਕਿਆ। ਸ਼ੁਰੂਆਤੀ ਦਿਨਾਂ ਵਿੱਚ ਮਾਨ ਕਾਮੇਡੀ ਕਰਕੇ ਲੋਕਾਂ ਨੂੰ ਹਸਾਇਆ ਕਰਦੇ ਸੀ। ਕਿਹਾ ਜਾਂਦਾ ਹੈ ਕਿ ਉਹ ਟੀਵੀ ਸਿਤਾਰਿਆਂ ਦੀ ਚੰਗੀ ਨਕਲ ਕਰ ਲੈਂਦੇ ਸੀ।