ਚੰਡੀਗੜ੍ਹ: ਲਗਭਗ ਦੋ ਮਹੀਨੇ ਪਹਿਲਾਂ ਪੰਜਾਬੀ ਗਾਇਕ-ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਹੋਈ ਸੀ, ਹੁਣ ਇਸ ਫਾਈਰਿੰਗ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ, ਜੀ ਹਾਂ, ਦਰਅਸਲ...ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਦੇ ਮਾਮਲੇ ਵਿੱਚ ਕੈਨੇਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਹਾਲ ਹੀ ਵਿੱਚ ਕੈਨੇਡਾ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ 'ਚ ਇੱਕ ਘਰ 'ਤੇ ਗੋਲੀਆਂ ਚਲਾਉਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਦੂਜਾ ਵਿਅਕਤੀ ਭਾਰਤ ਭੱਜ ਗਿਆ ਹੈ।
ਪੁਲਿਸ ਅਨੁਸਾਰ ਫੜੇ ਗਏ ਸ਼ੱਕੀ ਦੀ ਪਛਾਣ ਵਿਨੀਪੈਗ ਦੇ 25 ਸਾਲਾਂ ਅਭਿਜੀਤ ਕਿੰਗਰਾ ਵਜੋਂ ਹੋਈ ਹੈ। ਅਭਿਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਸ਼ੁੱਕਰਵਾਰ ਨੂੰ ਓਨਟਾਰੀਓ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਕਿਹਾ ਕਿ ਦੂਜੇ ਸ਼ੱਕੀ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੂਜੇ ਦੀ ਪਛਾਣ ਵਿਕਰਮ ਸ਼ਰਮਾ (23) ਵਜੋਂ ਹੋਈ ਹੈ, ਜੋ ਵਿਨੀਪੈਗ ਵਿੱਚ ਰਹਿੰਦਾ ਸੀ ਪਰ ਪੁਲਿਸ ਹੁਣ ਮੰਨਦੀ ਹੈ ਕਿ ਉਹ ਭਾਰਤ ਵਿੱਚ ਹੈ।