ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਐਕਸ਼ਨ ਸਟਾਰ ਵਜੋਂ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ ਦੇਵ ਖਰੌੜ, ਜੋ ਅਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਦਾ ਟਾਈਟਲ ਟ੍ਰੈਕ 'ਮਝੈਲ' ਕੱਲ੍ਹ ਵੱਡੇ ਪੱਧਰ ਉੱਪਰ ਲਾਂਚ ਕੀਤਾ ਜਾ ਰਿਹਾ ਹੈ।
'ਗੀਤ ਐਮਪੀ3' ਅਤੇ 'ਜੇਬੀਸੀਓ ਫਿਲਮਜ਼' ਦੇ ਬੈਨਰ ਹੇਠ ਨਿਰਮਾਤਾ ਕੇਵੀ ਢਿੱਲੋਂ ਅਤੇ ਅਨਮੋਲ ਸਾਹਨੀ ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਵੱਲੋਂ ਕੀਤਾ ਗਿਆ ਹੈ, ਜੋ ਇੰਨੀ ਦਿਨੀਂ ਅਪਣੀ ਇੱਕ ਹੋਰ ਬਿੱਗ ਸੈੱਟਅੱਪ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਨੂੰ ਵੀ ਰਿਲੀਜਿੰਗ ਛੋਹਾਂ ਦੇ ਰਹੇ ਹਨ।
ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਸਿਨੇਮਾ ਗਲਿਆਰਿਆਂ ਤੱਕ ਖਿੱਚ ਅਤੇ ਚਰਚਾ ਦਾ ਕੇਂਦਰ-ਬਿੰਦੂ ਬਣੀ ਉਕਤ ਫਿਲਮ ਦੇ ਜਾਰੀ ਹੋਣ ਜਾ ਰਹੇ ਉਕਤ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਪ੍ਰੇਮ ਢਿੱਲੋਂ ਵੱਲੋਂ ਖੁਦ ਕੀਤੀ ਗਈ ਹੈ, ਜੋ ਇਸ ਗਾਣੇ ਵਿੱਚ ਸ਼ਾਨਦਾਰ ਫੀਚਰਿੰਗ ਨੂੰ ਵੀ ਅੰਜ਼ਾਮ ਦਿੰਦੇ ਨਜ਼ਰੀ ਆਉਣਗੇ, ਜਿੰਨ੍ਹਾਂ ਉਪਰ ਫਿਲਮਾਇਆ ਜਾ ਰਿਹਾ ਉਨ੍ਹਾਂ ਦਾ ਇਹ ਪਹਿਲਾਂ ਫਿਲਮੀ ਗਾਣਾ ਹੋਵੇਗਾ।