ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਅਰਥ-ਭਰਪੂਰ ਪੇਸ਼ਕਸ਼ ਵਜੋਂ ਸਾਹਮਣੇ ਆਉਣ ਜਾ ਰਹੀ ਪੰਜਾਬੀ ਫਿਲਮ 'ਫ਼ਰਲੋ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਟਾਈਟਲ ਟ੍ਰੈਕ 'ਰੱਬ ਵੀ ਰਹਿੰਦਾ ਫ਼ਰਲੋ ਤੇ' ਅੱਜ ਸ਼ਾਮ ਵੱਖ-ਵੱਖ ਪਲੇਟਫ਼ਾਰਮ ਉਪਰ ਜਾਰੀ ਕੀਤਾ ਜਾਵੇਗਾ।
'ਰਾਊਂਡ ਸੁਕੇਅਰ ਪ੍ਰੋਡੋਕਸ਼ਨ' ਅਤੇ 'ਗੁਰਪ੍ਰੀਤ ਘੁੱਗੀ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਲੇਖਨ ਗੁਰਲਵ ਸਿੰਘ ਰਟੌਲ ਅਤੇ ਪਰਵਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਵਿਕਰਮ ਗਰੋਵਰ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ 'ਸੰਨ ਆਫ਼ ਮਨਜੀਤ ਸਿੰਘ' ਜਿਹੀ ਬਿਹਤਰੀਨ ਫਿਲਮ ਦਾ ਨਿਰਦੇਸ਼ਨ ਕਰ ਚੁੱਕੇ ਹਨ।
10 ਜਨਵਰੀ 2025 ਨੂੰ ਵਰਲਡ-ਵਾਈਡ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਘੁੱਗੀ ਅਤੇ ਕੁਲਜੀਤ ਕੌਰ ਹਨ, ਜਿੰਨ੍ਹਾਂ ਵੱਲੋਂ ਪਰਿਵਾਰਿਕ ਅਤੇ ਮੰਨੋਰੰਜਕ ਫਿਲਮ ਦੇ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਫਿਲਮ ਦੀ ਸਟਾਰ-ਕਾਸਟ ਵਿੱਚ ਗੁਰਪ੍ਰੀਤ ਘੁੱਗੀ, ਲਵ ਗਿੱਲ, ਮਨਵੀਰ ਰਾਏ, ਹਨੀ ਮੱਟੂ, ਗੁਰਿੰਦਰ ਮਕਣਾ, ਜਸਵੰਤ ਸਿੰਘ ਰਾਠੌਰ ਆਦਿ ਸ਼ਾਮਿਲ ਹਨ।