ਹੈਦਰਾਬਾਦ: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਵਿਆਹ ਤੋਂ ਬਾਅਦ ਆਪਣਾ ਪਹਿਲਾਂ ਕਰਵਾ ਚੌਥ ਬਹੁਤ ਹੀ ਸ਼ਾਂਤਮਈ ਢੰਗ ਨਾਲ ਮਨਾਇਆ। ਵਰਕਆਊਟ ਦੌਰਾਨ ਲੱਗੀ ਸੱਟ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਬੈੱਡ ਰੈਸਟ ਲੈਣ ਦੀ ਸਲਾਹ ਦਿੱਤੀ ਹੈ। ਇਸ ਦੇ ਬਾਵਜੂਦ ਅਦਾਕਾਰਾ ਨੇ ਜੈਕੀ ਲਈ ਆਪਣਾ ਪਹਿਲਾਂ ਕਰਵਾ ਚੌਥ ਦਾ ਵਰਤ ਰੱਖਿਆ। ਰਕੁਲ ਅਦਾਕਾਰਾ ਨੇ ਆਪਣੇ ਕਰਵਾ ਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਰਕੁਲ ਪ੍ਰੀਤ ਸਿੰਘ ਦਾ ਪਹਿਲਾਂ ਕਰਵਾ ਚੌਥ
20 ਅਕਤੂਬਰ ਐਤਵਾਰ ਨੂੰ ਰਕੁਲ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਪੋਸਟ ਕੀਤੀਆਂ। ਰਕੁਲ ਪ੍ਰੀਤ ਨੇ ਆਪਣੇ ਪਤੀ ਜੈਕੀ ਭਗਨਾਨੀ ਨਾਲ ਰੁਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੋਵਾਂ ਨੇ ਮਿਲਦੇ-ਜੁਲਦੇ ਲਾਲ ਕੱਪੜੇ ਪਾਏ ਹੋਏ ਹਨ ਅਤੇ ਰਕੁਲ ਨੇ ਕੈਪਸ਼ਨ 'ਚ ਲਿਖਿਆ ਹੈ, 'ਮੇਰਾ ਸੂਰਜ, ਚੰਦਰਮਾ, ਬ੍ਰਹਿਮੰਡ, ਮੇਰਾ ਸਭ ਕੁਝ...ਅਸੀਂ ਤੁਹਾਨੂੰ ਕਰਵਾ ਚੌਥ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹਾਂ।' ਮੀਡੀਆ ਰਿਪੋਰਟਾਂ ਮੁਤਾਬਕ ਰਕੁਲ ਪ੍ਰੀਤ ਦੇ ਨਾਲ ਜੈਕੀ ਭਗਨਾਨੀ ਨੇ ਵੀ ਕਰਵਾ ਚੌਥ ਦਾ ਵਰਤ ਰੱਖਿਆ।