ਚੰਡੀਗੜ੍ਹ:ਪੰਜਾਬੀ ਗਾਇਕ-ਅਦਾਕਾਰ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ ਵਿੱਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ। ਜਿਸ ਨੂੰ ਕਾਫੀ ਚੰਗੀਆਂ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ।
ਟ੍ਰੇਲਰ ਦੇਖਣ ਤੋਂ ਬਾਅਦ ਕੀ ਬੋਲੇ ਪ੍ਰਸ਼ੰਸਕ: ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਲੋਕਾਂ ਨੂੰ ਕਾਫੀ ਖਿੱਚ ਰਿਹਾ ਹੈ ਅਤੇ ਪ੍ਰਸ਼ੰਸਕ ਤਾਂ ਫਿਲਮ ਉਤੇ ਲਾਲ ਦਿਲ ਦੇ ਇਮੋਜੀ ਵੀ ਸਾਂਝੇ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, ''ਬਹੁਤ ਜਿਆਦਾ ਸੋਹਣਾ ਅਤੇ ਰੂਹ ਨੂੰ ਸਕੂਨ ਦੇਣ ਵਾਲਾ ਟ੍ਰੇਲਰ ਰਿਲੀਜ਼ ਹੋਇਆ, ਵਾਹਿਗੁਰੂ ਅੱਗੇ ਅਰਦਾਸ ਹੈ, ਇਨ੍ਹਾਂ ਦੀ ਮਿਹਨਤ ਸਫਲ ਹੋਵੇ।'' ਇੱਕ ਹੋਰ ਨੇ ਲਿਖਿਆ, ''ਰਾਣੀ ਜੈਸਮੀਨ ਭਸੀਨ ਹਮੇਸ਼ਾ ਵਾਂਗ ਪਾਲੀਵੁੱਡ ਦੇ ਦਿਲਾਂ 'ਤੇ ਰਾਜ ਕਰਨ ਆ ਰਹੀ ਹੈ, ਉਹ ਆਪਣੀ ਮਿਹਨਤ ਦੇ ਸਾਰੇ ਪਿਆਰ ਦੀ ਹੱਕਦਾਰ ਹੈ। ਜੈਸਮੀਨ ਲਵ ਯੂ...ਫਿਲਮ ਲਈ ਉਤਸ਼ਾਹਿਤ ਹਾਂ, ਇੰਤਜ਼ਾਰ ਨਹੀਂ ਕਰ ਸਕਦੇ।'' ਇੱਕ ਹੋਰ ਨੇ ਲਿਖਿਆ, ''ਏਦਾਂ ਦੀਆਂ ਫਿਲਮਾਂ ਦੀ ਪੰਜਾਬ ਨੂੰ ਲੋੜ ਹੈ, ਇਸ ਲਈ ਆਪਾਂ ਸਾਰਿਆਂ ਨੂੰ ਚਾਹੀਦਾ ਹੈ ਕਿ ਇਸ ਫਿਲਮ ਨੂੰ ਵੱਧ ਤੋਂ ਵੱਧ ਸਪੋਰਟ ਕਰੀਏ ਤਾਂ ਜੋ ਅੱਗੇ ਵੀ ਇੱਦਾਂ ਦੀਆਂ ਫਿਲਮਾਂ ਬਣਦੀਆਂ ਰਹਿਣ।''