Punjabi Film Sarbala ji Shooting Started:ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦੇ ਪਹਿਲੇ ਅਤੇ ਵਿਸ਼ੇਸ਼ ਸ਼ੂਟਿੰਗ ਸ਼ੈਡਿਊਲ ਦੀ ਸ਼ੁਰੂਆਤ ਰਾਜਸਥਾਨ ਦੇ ਸੂਰਤਗੜ੍ਹ 'ਚ ਕਰ ਦਿੱਤੀ ਗਈ ਹੈ, ਜਿਸ ਵਿੱਚ ਲੀਡਿੰਗ ਰੋਲ ਨਿਭਾ ਰਹੇ ਗਿੱਪੀ ਗਰੇਵਾਲ ਸਮੇਤ ਸਮੂਹ ਆਰਟਿਸਟ ਭਾਗ ਲੈ ਰਹੇ ਹਨ।
'ਟਿਪਸ ਫਿਲਮਜ਼' ਦੇ ਬੈਨਰ ਹੇਠ ਬਣਾਈ ਜਾ ਰਹੀ ਉਕਤ ਫਿਲਮ ਦੇ ਨਿਰਮਾਤਾ ਕੁਮਾਰ ਤੁਰਾਨੀ ਹਨ, ਜਦਕਿ ਨਿਰਦੇਸ਼ਨ ਕਮਾਂਡ ਮਨਦੀਪ ਕੁਮਾਰ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ ਦੋ ਫਿਲਮਾਂ 'ਜਿਹਨੇ ਮੇਰਾ ਦਿਲ ਲੁੱਟਿਆ' ਅਤੇ 'ਕਪਤਾਨ' ਦਾ ਨਿਰਦੇਸ਼ਨ ਕਰ ਚੁੱਕੇ ਹਨ।
ਪੰਜਾਬ ਦੇ ਪੁਰਾਤਨ ਮਾਹੌਲ ਦੀ ਤਰਜ਼ਮਾਨੀ ਕਰਦੀ ਉਕਤ ਪੀਰੀਅਡ ਡਰਾਮਾ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ, ਨਿਮਰਤ ਖਹਿਰਾ, ਗੁੱਗੂ ਗਿੱਲ ਆਦਿ ਸ਼ੁਮਾਰ ਹਨ, ਜਿੰਨ੍ਹਾਂ ਤੋਂ ਇਲਾਵਾ ਪਾਲੀਵੁੱਡ ਅਤੇ ਹਿੰਦੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰ ਵੀ ਇਸ ਵਿੱਚ ਮਹੱਤਵਪੂਰਨ ਭੂਮਿਕਾਵਾਂ ਅਦਾ ਕਰ ਰਹੇ ਹਨ।