ਮੁੰਬਈ:ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਨੇ 12 ਜੁਲਾਈ ਨੂੰ ਆਪਣੀ ਬਚਪਨ ਦੀ ਦੋਸਤ ਰਾਧਿਕਾ ਮਰਚੈਂਟ ਨਾਲ ਵਿਆਹ ਕੀਤਾ ਹੈ। ਰਾਧਿਕਾ ਕਾਰੋਬਾਰੀ ਵੀਰੇਨ ਮਰਚੈਂਟ ਅਤੇ ਸ਼ੈਲਾ ਵੀਰੇਨ ਮਰਚੈਂਟ ਦੀ ਬੇਟੀ ਹੈ। ਦੋਵਾਂ ਦਾ ਵਿਆਹ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ 'ਚ ਹੋਇਆ। ਮਿਲੀ ਜਾਣਕਾਰੀ ਅਨੁਸਾਰ, ਅਨੰਤ ਅੰਬਾਨੀ ਨੇ ਆਪਣੇ ਕਰੀਬੀ ਦੋਸਤਾਂ ਨੂੰ ਕਰੋੜਾਂ ਰੁਪਏ ਦੀਆਂ ਲਗਜ਼ਰੀ ਘੜੀਆਂ ਗਿਫਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਹ ਘੜੀ ਸ਼ਾਹਰੁਖ ਖਾਨ ਦੇ ਹੱਥ 'ਚ ਵੀ ਦੇਖੀ ਜਾ ਚੁੱਕੀ ਹੈ।
ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ਅਨੁਸਾਰ, ਅਨੰਤ ਅੰਬਾਨੀ ਨੇ ਆਪਣੇ ਖਾਸ ਦੋਸਤਾਂ ਨੂੰ Audemars Piguet Royal Oak Perpetual Watch ਗਿਫਟ ਕੀਤੀ ਹੈ। ਇਸ ਘੜੀ ਦੀ ਕੀਮਤ 2 ਤੋਂ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।