ਮੁੰਬਈ (ਬਿਊਰੋ): 'ਤੁਸੀਂ ਵਿਸ਼ਵ ਵਾਤਾਵਰਣ ਦਿਵਸ ਕਿਵੇਂ ਮਨਾਇਆ?'...ਇਹ ਅਸੀਂ ਨਹੀਂ ਸਗੋਂ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਸ ਨੇ ਆਪਣੇ ਪ੍ਰਸ਼ੰਸਕਾਂ ਅਤੇ ਦੇਸ਼ ਦੇ ਲੋਕਾਂ ਨੂੰ ਪੁੱਛਿਆ ਹੈ, ਕਿਉਂਕਿ ਅਦਾਕਾਰਾ ਨੇ ਬੁੱਧਵਾਰ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਨੂੰ ਖਾਸ ਤਰੀਕੇ ਨਾਲ ਮਨਾਇਆ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ।
ਵਾਤਾਵਰਨ ਦਿਵਸ ਦੇ ਮੌਕੇ 'ਤੇ ਜੈਕਲੀਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਉਹ ਇੱਕ ਐਨਜੀਓ ਦੇ ਮੈਂਬਰਾਂ ਨਾਲ ਸਮੁੰਦਰੀ ਕਿਨਾਰੇ ਦੀ ਸਫ਼ਾਈ ਕਰਦੀ ਨਜ਼ਰ ਆ ਰਹੀ ਹੈ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਇਨ੍ਹਾਂ ਸੁਪਰਹੀਰੋਜ਼ ਦੇ ਨਾਲ ਵਿਸ਼ਵ ਵਾਤਾਵਰਣ ਦਿਵਸ ਦੀਆਂ ਮੁਬਾਰਕਾਂ। ਕਿਰਪਾ ਕਰਕੇ ਸਾਡੇ ਸੁੰਦਰ ਬੀਚਾਂ ਨੂੰ ਸਾਫ਼ ਕਰਨ ਵਿੱਚ ਮਦਦ ਕਰੋ।'