ਮੁੰਬਈ (ਬਿਊਰੋ): ਇਸ ਹਫਤੇ ਦੀ ਸ਼ੁਰੂਆਤ 'ਚ ਜਾਹਨਵੀ ਕਪੂਰ ਨੂੰ ਫੂਡ ਪੋਇਜ਼ਨਿੰਗ ਹੋਈ ਸੀ। ਇਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਅਦਾਕਾਰਾ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹੁਣ ਕਰੀਬ ਦੋ ਦਿਨਾਂ ਬਾਅਦ ਅਦਾਕਾਰਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਸ ਦੀ ਹਾਲਤ 'ਚ ਕਾਫੀ ਸੁਧਾਰ ਹੈ। ਇਸ ਖਬਰ ਦੀ ਪੁਸ਼ਟੀ ਉਨ੍ਹਾਂ ਦੇ ਪਿਤਾ ਬੋਨੀ ਕਪੂਰ ਨੇ ਕੀਤੀ ਹੈ।
ਇੱਕ ਮੀਡੀਆ ਰਿਪੋਰਟ 'ਚ ਫਿਲਮ ਮੇਕਰ ਬੋਨੀ ਕਪੂਰ ਨੂੰ ਜਾਹਨਵੀ ਦੀ ਸਿਹਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ, 'ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਉਹ ਕਾਫੀ ਬਿਹਤਰ ਹੈ।' ਮੀਡੀਆ ਰਿਪੋਰਟਾਂ ਮੁਤਾਬਕ ਜਾਹਨਵੀ ਕਪੂਰ ਨੂੰ ਆਪਣੇ ਚਹੇਤਿਆਂ ਤੋਂ ਕਾਫੀ ਪਿਆਰ ਮਿਲਿਆ ਹੈ। ਜਦੋਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤਾਂ ਉਸ ਦਾ ਪ੍ਰੇਮੀ ਸ਼ਿਖਰ ਪਹਾੜੀਆ ਪਰਿਵਾਰ ਸਮੇਤ ਉਸ ਦੀ ਦੇਖਭਾਲ ਕਰਦਾ ਸੀ।