ਮੁੰਬਈ: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦੇ ਨਿਰਮਾਤਾਵਾਂ ਨੇ ਸੋਮਵਾਰ 30 ਸਤੰਬਰ ਨੂੰ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਸੀਬੀਐਫਸੀ ਦੀ ਰਿਵਾਈਜ਼ਿੰਗ ਕਮੇਟੀ ਦੁਆਰਾ ਦਿੱਤੇ ਸੁਝਾਵਾਂ ਨਾਲ ਸਹਿਮਤੀ ਜਤਾਈ ਹੈ। ਬੰਬੇ ਹਾਈ ਕੋਰਟ 'ਚ ਸੁਣਵਾਈ ਦੌਰਾਨ ਨਿਰਮਾਤਾਵਾਂ ਨੇ ਦੱਸਿਆ ਕਿ ਉਨ੍ਹਾਂ ਨੇ ਬਦਲਾਅ ਲਈ ਡਰਾਫਟ ਤਿਆਰ ਕਰ ਲਿਆ ਹੈ ਅਤੇ ਹੁਣ ਬੋਰਡ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਨ।
ਕਦੋਂ ਹੋਵੇਗੀ ਅਗਲੀ ਸੁਣਵਾਈ: ਏਜੰਸੀ ਵੱਲੋਂ ਇੱਕ ਨੋਟੀਫਿਕੇਸ਼ਨ ਵਿੱਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ। ਪ੍ਰੋਡਕਸ਼ਨ ਕੰਪਨੀ ਜ਼ੀ ਸਟੂਡੀਓ ਦੇ ਵਕੀਲ ਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਏਜੰਸੀ ਵੱਲੋਂ ਸੁਝਾਏ ਗਏ ਬਦਲਾਅ ਨਾਲ ਸਹਿਮਤ ਹਨ। ਮਾਮਲੇ ਦੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ।
ਇਹ ਵਿਵਾਦਪੂਰਨ ਦ੍ਰਿਸ਼ ਜਾਣਗੇ ਹਟਾਏ: ਇਸ ਤੋਂ ਪਹਿਲਾਂ ਬੋਰਡ ਨੇ ਫਿਲਮ ਵਿੱਚ ਲਗਭਗ 13 ਕਟੌਤੀਆਂ ਅਤੇ ਤਬਦੀਲੀਆਂ ਕਰਨ ਲਈ ਕਿਹਾ ਸੀ ਅਤੇ ਕੰਟੈਂਟ ਨੂੰ ਯੂਏ ਸਰਟੀਫਿਕੇਟ ਦੇ ਨਾਲ ਪਾਸ ਕੀਤਾ। ਰਿਵਾਈਜ਼ਿੰਗ ਕਮੇਟੀ ਨੇ ਮੇਕਰਸ ਨੂੰ ਕਿਹਾ ਕਿ ਉਹ ਬਦਲਾਅ ਕਰਨ ਅਤੇ ਸਿਨੇਮਾਘਰਾਂ ਵਿੱਚ ਰਿਲੀਜ਼ ਲਈ ਸਰਟੀਫਿਕੇਟ ਹਾਸਲ ਕਰਨ।