ਮੁੰਬਈ: ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਸੀ। ਦੱਸ ਦਈਏ ਕਿ ਐਮਰਜੈਂਸੀ ਫਿਲਮ 'ਤੇ ਸਿੱਖ ਕੌਮ ਪੂਰੀ ਤਰ੍ਹਾਂ ਪਾਬੰਦੀ ਲਗਾਉਣ 'ਤੇ ਅੜੀ ਹੋਈ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਸੈਂਸਰ ਬੋਰਡ ਤੋਂ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਕਾਰਨ ਸੈਂਸਰ ਬੋਰਡ ਨੇ ਐਮਰਜੈਂਸੀ ਫਿਲਮ ਸਰਟੀਫਿਕੇਸ਼ਨ 'ਤੇ ਰੋਕ ਲਗਾ ਦਿੱਤੀ ਹੈ ਅਤੇ ਕੰਗਨਾ ਰਣੌਤ ਨੇ ਇੱਕ ਵੀਡੀਓ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕਰਕੇ ਦੁੱਖ ਪ੍ਰਗਟ ਕੀਤਾ ਹੈ।
ਫਿਲਮ ਐਮਰਜੈਂਸੀ ਨੂੰ ਬੈਨ ਕਰਨ ਦੀ ਕਿਉ ਕੀਤੀ ਜਾ ਰਹੀ ਮੰਗ?: ਸ਼੍ਰੋਮਣੀ ਅਕਾਲ ਦਲ ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ 'ਤੇ ਮੁਕੰਮਲ ਪਾਬੰਦੀ ਲਗਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਸਿੱਖ ਭਾਈਚਾਰੇ ਨੇ ਕੰਗਨਾ ਰਣੌਤ ਅਤੇ ਉਸ ਦੀ ਫਿਲਮ ਐਮਰਜੈਂਸੀ 'ਤੇ ਸਿੱਖ ਭਾਈਚਾਰੇ ਨੂੰ ਕਾਤਲ ਵਜੋਂ ਦਿਖਾਉਣ ਦਾ ਦੋਸ਼ ਲਗਾਇਆ ਹੈ। ਫਿਲਮ ਐਮਰਜੈਂਸੀ ਵਿੱਚ ਸਾਲ 1975 ਵਿੱਚ ਦੇਸ਼ ਵਿੱਚ ਐਮਰਜੈਂਸੀ ਅਤੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਦੀ ਇੱਕ ਸਿੱਖ ਵੱਲੋਂ ਕੀਤੀ ਗਈ ਹੱਤਿਆ ਨੂੰ ਦਰਸਾਇਆ ਗਿਆ ਹੈ। ਇਹ ਵਿਵਾਦ ਉਦੋਂ ਖੜ੍ਹਾ ਹੋਇਆ ਜਦੋਂ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਇਆ। ਅਜਿਹੇ 'ਚ ਸਿੱਖ ਭਾਈਚਾਰੇ ਨੇ ਕੰਗਨਾ ਰਣੌਤ ਅਤੇ ਸੈਂਸਰ ਬੋਰਡ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।