ਹੈਦਰਾਬਾਦ: ਸੈਫ ਅਲੀ ਖਾਨ 'ਤੇ ਬੁੱਧਵਾਰ ਦੇਰ ਰਾਤ ਹਮਲਾ ਹੋਇਆ ਸੀ, ਜਿਸ ਕਾਰਨ ਉਹ ਹਸਪਤਾਲ 'ਚ ਭਰਤੀ ਹਨ। ਅਦਾਕਾਰ ਦੀ ਸਰਜਰੀ ਹੋ ਚੁੱਕੀ ਹੈ, ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਬਿਹਤਰ ਹੈ। ਹੁਣ ਇਸ ਮਾਮਲੇ 'ਤੇ ਕਰੀਨਾ ਕਪੂਰ ਖਾਨ ਦੀ ਪ੍ਰਤੀਕਿਰਿਆ ਆਈ ਹੈ। ਕਰੀਨਾ ਨੇ ਸੋਸ਼ਲ ਮੀਡੀਆ 'ਤੇ ਇਸ ਮਾਮਲੇ 'ਚ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਇਸ ਮਾਮਲੇ 'ਚ ਨਿੱਜਤਾ ਦੇਣ ਦੀ ਅਪੀਲ ਵੀ ਕੀਤੀ ਹੈ।
ਕਰੀਨਾ ਨੇ ਲਿਖਿਆ, 'ਸਾਡੇ ਪਰਿਵਾਰ ਲਈ ਅੱਜ ਦਾ ਦਿਨ ਬਹੁਤ ਚੁਣੌਤੀਪੂਰਨ ਰਿਹਾ ਹੈ ਅਤੇ ਅਸੀਂ ਅਜੇ ਵੀ ਹਾਦਸੇ 'ਤੇ ਕਾਰਵਾਈ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਮੁਸ਼ਕਲ ਸਮੇਂ ਵਿੱਚ ਮੈਂ ਮੀਡੀਆ ਅਤੇ ਪਾਪਰਾਜ਼ੀ ਨੂੰ ਬੇਲੋੜੀਆਂ ਅਫਵਾਹਾਂ ਅਤੇ ਕਵਰੇਜ਼ ਤੋਂ ਦੂਰ ਰਹਿਣ ਦੀ ਬੇਨਤੀ ਕਰਦੀ ਹਾਂ। ਬੇਲੋੜਾ ਧਿਆਨ ਸਾਡੀ ਸੁਰੱਖਿਆ ਲਈ ਖ਼ਤਰਾ ਹੋ ਸਕਦਾ ਹੈ। ਮੈਂ ਬੇਨਤੀ ਕਰਦੀ ਹਾਂ ਕਿ ਤੁਸੀਂ ਸਾਡੀਆਂ ਸੀਮਾਵਾਂ ਦਾ ਸਤਿਕਾਰ ਕਰੋ ਅਤੇ ਸਾਨੂੰ ਜਗ੍ਹਾਂ ਦਿਓ।' ਕਰੀਨਾ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ ਹੈ। ਉਸ ਨੇ ਲਿਖਿਆ, 'ਮੈਂ ਅਜਿਹੇ ਔਖੇ ਸਮੇਂ 'ਚ ਤੁਹਾਡੇ ਸਮਰਥਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ।'
ਕਿਵੇਂ ਵਾਪਰੀ ਪੂਰੀ ਘਟਨਾ