ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਬਹੁ-ਚਰਚਿਤ ਫਿਲਮ ਵਜੋਂ ਸਾਹਮਣੇ ਆਈ 'ਗਾਂਧੀ 3' ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ, ਜਿਸ ਨੂੰ ਵੇਖਣ ਆ ਰਹੇ ਦਰਸ਼ਕਾਂ ਵਿੱਚੋਂ ਬਹੁ-ਤਾਦਾਦ ਨੌਜਵਾਨ ਵਰਗ ਹੈ, ਜਿੰਨ੍ਹਾਂ ਦੀ ਇਸ ਫਿਲਮ ਨੂੰ ਲੈ ਕੀ ਰਹੀ ਹੈ ਰਾਏ, ਆਓ ਜਾਣਦੇ ਹਾਂ ਉਨ੍ਹਾਂ ਦੇ ਵਿਚਾਰ:
'ਡ੍ਰੀਮ ਰਿਐਲਟੀ ਮੂਵੀਜ਼', 'ਰਵਨੀਤ ਚਾਹਲ' ਅਤੇ 'ਓਮਜੀ ਸਿਨੇ ਵਰਲਡ' ਵੱਲੋਂ ਪੇਸ਼ ਕੀਤੀ ਗਈ ਇਸ ਐਕਸ਼ਨ ਡਰਾਮਾ ਫਿਲਮ ਦਾ ਨਿਰਦੇਸ਼ਨ ਮਨਦੀਪ ਬੈਨੀਪਾਲ ਵੱਲੋਂ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਨਿਰਦੇਸ਼ਕਾਂ ਵਿੱਚ ਅੱਜਕੱਲ੍ਹ ਅਪਣਾ ਸ਼ੁਮਾਰ ਕਰਵਾ ਰਹੇ ਹਨ ਅਤੇ ਕਈ ਵੱਡੀਆਂ ਅਤੇ ਕਾਮਯਾਬ ਫਿਲਮਾਂ ਨਾਲ ਵੀ ਬਤੌਰ ਨਿਰਦੇਸ਼ਕ ਜੁੜੇ ਰਹੇ ਹਨ।
ਨਿਰਮਾਤਾ ਰਵਨੀਤ ਕੌਰ ਚਾਹਲ, ਰਾਜੇਸ਼ ਕੁਮਾਰ ਅਰੋੜਾ, ਆਸ਼ੂ ਮੁਨੀਸ਼ ਸਾਹਨੀ ਵੱਲੋਂ ਨਿਰਮਿਤ ਕੀਤੀ ਗਈ ਅਤੇ ਬਿੱਗ ਸੈਟਅੱਪ ਅਧੀਨ ਫਿਲਮਾਈ ਗਈ ਇਸ ਫਿਲਮ ਵਿੱਚ ਦੇਵ ਖਰੌੜ ਟਾਈਟਲ ਅਤੇ ਲੀਡਿੰਗ ਭੂਮਿਕਾ ਵਿੱਚ ਹਨ, ਜਿੰਨ੍ਹਾਂ ਦੇ ਨਾਲ ਭੂਮਿਕਾ ਖੂਬਸੂਰਤ ਅਤੇ ਟੈਲੇਂਟਡ ਅਦਾਕਾਰਾ ਅਦਿਤੀ ਆਰਿਆ ਵੱਲੋਂ ਅਦਾ ਕੀਤੀ ਗਈ ਹੈ।